*ਮਾਲਵਿੰਦਰ ਮਾਲੀ ਮਗਰੋਂ ਹੁਣ ਸਿੱਧੂ ਦੇ ਦੂਜੇ ਸਲਾਹਕਾਰ ਨੇ ਉਠਾਏ ਸਵਾਲ, ਧਰਮ ਦੇ ਨਾਂ ‘ਤੇ ਪੱਤੇ ਖੇਡਣ ਦਾ ਇਲਜ਼ਾਮ*

0
30

ਚੰਡੀਗੜ੍ਹ 07,ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ): ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ ਨਹੀਂ ਹੈ। ਇਸ ਬਾਰੇ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕੁਝ ਦਿਨ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਸੀ। ਇਸ ਦਾ ਕਾਰਨ ਪਾਰਟੀ ਨੇਤਾਵਾਂ ਵਿਚਾਲੇ ਕਈ ਮੁੱਦਿਆਂ ਨੂੰ ਲੈ ਕੇ ਵੱਖੋ-ਵੱਖਰੇ ਵਿਚਾਰ ਹਨ। ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਪਿਆਰੇ ਲਾਲ ਗਰਗ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਧਾਰਮਿਕ ਕਾਰਡ ਖੇਡਣ ਦਾ ਇਲਜ਼ਾਮ ਲਾਇਆ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵਿਵਾਦਤ ਟਿੱਪਣੀ ਦੇ ਮਾਮਲੇ ਕਾਰਨ ਸਿੱਧੂ ਦੇ ਸਲਾਹਕਾਰ ਰਹੇ ਮਾਲਵਿੰਦਰ ਸਿੰਘ ਮਾਲੀ ਨੂੰ ਅਸਤੀਫਾ ਦੇਣਾ ਪਿਆ ਸੀ। ਮਾਲੀ ਤੋਂ ਕੁਝ ਸਮੇਂ ਬਾਅਦ ਹੁਣ ਸਿੱਧੂ ਦੇ ਇੱਕ ਹੋਰ ਸਲਾਹਕਾਰ ਪਿਆਰੇ ਲਾਲ ਗਰਗ ਨੇ ਕੈਪਟਨ ਸਰਕਾਰ ਨੂੰ ਨਿਸ਼ਾਨਾ ਬਣਾ ਕੇ ਕਾਂਗਰਸ ਲਈ ਮੁਸੀਬਤ ਖੜ੍ਹੀ ਕਰ ਦਿੱਤੀ ਹੈ।

ਗਰਗ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ‘ਤੇ ਸਵਾਲ ਕਰਦਿਆਂ ਕਾਂਗਰਸ ‘ਤੇ ਸੰਵਿਧਾਨ ਦੀ ਆੜ ਵਿੱਚ ਧਰਮ ਦਾ ਪੱਤਾ ਖੇਡਣ ਦਾ ਦੋਸ਼ ਲਾਇਆ। ਸੋਸ਼ਲ ਮੀਡੀਆ ‘ਤੇ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਰਾਹੀਂ ਕਾਂਗਰਸ ਨੇ ਇੱਕ ਦਿਨ ਦੇ ਵਿਸ਼ੇਸ਼ ਸੈਸ਼ਨ ਲਈ ਵਿਧਾਇਕਾਂ ਨੂੰ ਵ੍ਹਿਪ ਵੀ ਜਾਰੀ ਕੀਤਾ, ਜੋ ਨਾ ਸਿਰਫ ਲੋਕਤੰਤਰ ਦਾ ਅਪਮਾਨ ਹੈ, ਸਗੋਂ ਅਜਿਹਾ ਕਰਕੇ ਧਾਰਮਿਕ ਕੱਟੜਵਾਦ ਨੂੰ ਉਤਸ਼ਾਹਤ ਕੀਤਾ ਗਿਆ ਹੈ।

ਗਰਗ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਨੇ ਵਿਧਾਇਕਾਂ ਤੋਂ ਉਨ੍ਹਾਂ ਦੀ ਧਾਰਮਿਕ ਆਜ਼ਾਦੀ ਖੋਹ ਲਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿਰਫ ਧਰਮ ਦੀ ਆਜ਼ਾਦੀ ਲਈ ਕੁਰਬਾਨੀ ਦਿੱਤੀ ਸੀ। ਗਰਗ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਧਾਰਮਿਕ ਵਿਚਾਰਾਂ ਦੀ ਆਜ਼ਾਦੀ ਦੀ ਗੱਲ ਕਰਦਾ ਹੈ, ਪਰ ਜੋ ਕੰਮ ਆਰਐਸਐਸ ਕਰਦੀ ਹੈ, ਉਹੀ ਕਾਂਗਰਸ ਨੇ ਕੀਤਾ, ਤਾਂ ਉਹ ਵੀ ਗਲਤ ਨਹੀਂ ਹੋਣਗੇ।

ਇਸ ਦੇ ਨਾਲ ਹੀ ਸਿੱਧੂ ਦੇ ਸਲਾਹਕਾਰ ਨੇ ਆਪਣੀ ਰਾਏ ਪ੍ਰਗਟ ਕੀਤੀ ਕਿ ਵਿਧਾਨ ਸਭਾ ਨੂੰ ਧਰਮ ਦੇ ਮਾਮਲਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇੱਥੋਂ ਤਕ ਕਿ ਜੇਕਰ ਕੈਪਟਨ ਸਰਕਾਰ ਨੇ ਅਜਿਹੇ ਮਾਮਲੇ ‘ਚ ਕੋਈ ਵਿਸ਼ੇਸ਼ ਸਮਾਗਮ ਕਰਨਾ ਹੁੰਦਾ, ਘੱਟੋ-ਘੱਟ ਵਿਧਾਇਕਾਂ ਨੂੰ ਵ੍ਹਿਪ ਜਾਰੀ ਨਹੀਂ ਕੀਤਾ ਜਾਣਾ ਚਾਹੀਦਾ ਸੀ।

NO COMMENTS