*ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਕੇਸਾਂ ਦਾ ਨਿਪਟਾਰਾ ਕਰਨ ਦੇ ਆਦੇਸ਼ ਜਾਰੀ*

0
42


ਮਾਨਸਾ, 12 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ ):
ਮਾਲ ਵਿਭਾਗ ਦੀ ਕਾਰਗੁਜ਼ਾਰੀ ਅਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਿਸੀਪਾਲ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਸਬੰਧਤ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਨਿਸ਼ਾਨਦੇਹੀ, ਇੰਤਕਾਲ ਕੇਸਾਂ, ਰਿਕਵਰੀ ਕੇਸਾਂ ਆਦਿ ਦੇ ਲੰਬਿਤ ਮਾਮਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ।


ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਅੰਦਰ ਆਮ ਲੋਕਾਂ ਦੇ ਹੋਣ ਵਾਲੇ ਕੰਮਾਂ ਦੀ ਸਮੇਂ ਸਮੇਂ ’ਤੇ  ਸਮੀਖਿਆ ਕੀਤੀ ਜਾਂਦੀ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਅੰਦਰ ਕੰਮ ਵੇਲੇ ਕਿਸੇ ਵੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਬਕਾਇਆ ਕੋਰਟ ਕੇਸਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ਤਾ ਨਾਲ ਨਿਪਟਾਉਣ ਦੀ ਹਦਾਇਤ ਕੀਤੀ, ਤਾਂ ਜੋ ਰੈਵਨਿਊ ਕੇਸਾਂ ਦੇ ਨਿਪਟਾਰੇ ਲਈ ਬੇਲੋੜੀ ਦੇਰੀ ਨਾ ਹੋਵੇ।
ਇਸ ਮੌਕੇ ਐਸ.ਡੀ.ਐਮ. ਮਾਨਸਾ ਤੇ ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸੁਖਰਾਜ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।
ਤਸਵੀਰਾਂ: 1 ਅਤੇ 2
ਡਿਪਟੀ ਕਮਿਸ਼ਨਰ ਸ੍ਰੀ ਰਿਸੀਪਾਲ ਸਿੰਘ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

NO COMMENTS