ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਕਾਇਮ ਕੀਤੀ ਸੇਵਾ ਦੀ ਨਵੀਂ ਮਿਸਾਲ : ਕਾਂਗੜ

0
25

ਚੰਡੀਗੜ•, 7 ਅਪਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ  ਅਧਿਕਾਰੀਆਂ ਨੇ ਸੇਵਾ ਦੀ  ਨਵੀਂ ਮਿਸਾਲ ਕਾਇਮ ਕੀਤੀ ਹੈ ਉਕਤ ਪ੍ਰਗਟਾਵਾ ਅੱਜ ਇਥੇ ਸ.ਗੁਰਪ੍ਰੀਤ ਸਿੰਘ ਕਾਂਗੜ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ।
ਸ. ਕਾਂਗੜ ਨੇ ਕਿਹਾ ਕਿ ਅੱਜ ਜਦੋਂ ਲੋਕ ਕਰੋਨਾ ਵਾਇਰਸ ਕਾਰਨ ਮੌਤ ਦਾ ਸ਼ਿਕਾਰ ਹੋਏ ਆਪਣੇ ਸਕਿਆਂ ਨੂੰ ਵੀ  ਹੱਥ ਲਾਉਣ ਤੋਂ ਗੁਰੇਜ਼ ਕਰ ਰਹੇ ਹਨ ਤਾਂ ਮਾਲ ਮਹਿਕਮੇ ਦੇ ਪਟਵਾਰੀਆਂ, ਕਾਨੂੰਨਗੋ, ਨਾਇਬ ਤਹਿਸੀਲਦਾਰ, ਤਹਿਸੀਲਦਾਰ, ਰਜਿਸਟਰਾਰਾਂ ਵਲੋਂ ‘ਸਰਵਣ ਪੁੱਤਰਾਂ’ ਵਾਂਗ ਸੇਵਾ ਕਰ ਰਹੇ ਹਨ।
ਉਨ•ਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਨ•ਾਂ ਨਾਲ ਗੱਲਬਾਤ ਦੌਰਾਨ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਸੀ।
ਸ.ਕਾਂਗੜ ਨੇ ਕਿਹਾ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਵਿਚ ਜੋ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੰਤਿਮ ਸੰਸਕਾਰ ਕਰ ਕੇ ਸੇਵਾ ਦੇ ਸਿਖਰ ਕਰ ਕੇ ਵਿਭਾਗ ਦੇ ਅਕਸ ਨੂੰ ਹੋਰ ਚਮਕਾਇਆ ਹੈ।
ਉਨ•ਾਂ ਕਿਹਾ ਕਿ ਇਹ ਸੰਕਟ ਦੀ ਘੜੀ ਸਮਾਪਤ ਹੋਣ ਤੋਂ ਬਾਅਦ ਕਰੋਨਾ ਵਿਰੁੱਧ ਲੜੀ ਜਾ ਰਹੀ ਲੜਾਈ ਦੌਰਾਨ ਵਿਭਾਗ ਦੇ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਸੇਵਾ ਦੀਆਂ ਮਿਸਾਲਾਂ ਕਾਇਮ ਕਰਨਗੇ ਉਨ•ਾਂ ਦਾ ਰਾਜ ਪੱਧਰੀ ਸਮਾਗਮ ਵਿੱਚ ਸਨਮਾਨ ਕੀਤਾ ਜਾਵੇਗਾ।    
———-  

NO COMMENTS