-ਮਾਸਕ ਨਾ ਪਹਿਨਣ ਵਾਲਿਆਂ ਨੂੰ ਕੀਤਾ ਜਾਵੇਗਾ 200 ਰੁਪਏ ਜ਼ੁਰਮਾਨਾ: ਡਿਪਟੀ ਕਮਿਸ਼ਨਰ

0
58

ਮਾਨਸਾ, 21 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) ): ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਲਗਾਇਆ ਗਿਆ ਕਰਫਿਊ ਪੰਜਾਬ ਸਰਕਾਰ ਦੁਆਰਾ ਹਟਾ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਬਾਜ਼ਾਰ ਖੋਲ੍ਹ ਦਿੱਤੇ ਗਏ ਹਨ। ਪ੍ਰੰਤੂ ਇਹ ਵੇਖਣ ਵਿਚ ਆਇਆ ਹੈ ਕਿ ਬਾਜ਼ਾਰ ਆਉਣ ਜਾਣ ਵੇਲੇ ਲੋਕ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਪਰਵਾਹ ਨਾ ਕਰਦੇ ਹੋਏ ਅਣਗਹਿਲੀ ਵਰਤਦੇ ਹਨ। ਲੋਕਾਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅੱਜ ਕੀਤੀ ਇਕ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਖ਼ਤੀ ਨਾਲ ਹਦਾਇਤ ਕੀਤੀ ਕਿ ਕਿਸੇ ਵੀ ਬਾਜ਼ਾਰ ਵਿਚ ਆਉਣ ਜਾਣ ਵਾਲੇ ਵਿਅਕਤੀ ਨੂੰ ਮਾਸਕ ਪਹਿਨਣਾਂ ਲਾਜ਼ਮੀ ਹੈ ਅਤੇ ਜੇਕਰ ਕੋਈ ਇਸ ਦੀ ਉਲੰਘਣਾਂ ਕਰਦਾ ਹੈ ਤਾਂ ਉਸ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਮਾਸਕ ਦੀ ਵਰਤੋਂ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰਫਿਊ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਖੋਲਿ੍ਹਆ ਗਿਆ ਹੈ ਪ੍ਰੰਤੂ ਰਾਤ ਸਮੇਂ ਦਾ ਕਰਫਿਊ ਉਸੇ ਤਰਾਂ ਜਾਰੀ ਹੈ। ਉਨ੍ਹਾਂ ਕਿਹਾ ਕਿ ਕਰਫਿਊ ਖੋਲ੍ਹ ਦੇਣ ਦਾ ਮਤਲਬ ਇਹ ਨਾ ਸਮਝਿਆ ਜਾਵੇ ਕਿ ਕੋੋਰੋਨਾ ਦਾ ਕਹਿਰ ਟਲ ਗਿਆ ਹੈ। ਕੋਰੋਨਾ ਮਹਾਂਮਾਰੀ ਨੂੰ ਸਾਵਧਾਨੀਆਂ ਵਰਤਦੇ ਹੋਏ ਹੀ ਹਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਿਤੇ ਵੀ ਬਾਹਰ ਆਉਣ ਜਾਣ ਵੇਲੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਦੁਕਾਨਾਂ ਜਾਂ ਹੋਰ ਜਨਤਕ ਥਾਵਾਂ ਤੇ 2 ਗਜ਼ ਦੀ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਇਸ ਤੋਂ ਇਲਾਵਾ ਥੋੜੇ ਥੋੜੇ ਸਮੇਂ ਬਾਅਦ ਆਪਣੇ ਹੱਥ ਧੋਣੇ ਅਤੇ ਸੈਨੀਟਾਈਜ਼ ਕਰਨੇ ਚਾਹਦੇ ਹਨ। ਉਨ੍ਹਾਂ ਕਿਹਾ ਕਿ ਸਿਰਫ ਜ਼ਰੂਰਤ ਪੈਣ ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਜਿੰਨਾ ਹੋ ਸਕੇ ਸਾਵਧਾਨੀਆਂ ਦੀ ਵਰਤੋਂ ਕੀਤੀ ਜਾਵੇ। ਆਪਣੀ ਸਿਹਤ ਸੁਰੱਖਿਆ ਵਿਚ ਹੀ ਆਪਣੇ ਬੱਚਿਆਂ, ਪਰਿਵਾਰ ਅਤੇ ਸਮਾਜ ਦੀ ਸੁਰੱਖਿਆ ਹੈ। ਸਾਵਧਾਨੀਆਂ ਵਰਤਦਿਆਂ ਹੀ ਕੋਰੋਨਾ ਮਹਾਂਮਾਰੀ ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੁ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਰਾਜਪਾਲ ਸਿੰਘ, ਐਸ.ਡੀ.ਐਮ. ਬੁਢਲਾਡਾ ਸ੍ਰੀ ਆਦਿੱਤਯ ਡੇਚਲਵਾਲ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ ਮੌਜੂਦ ਸਨ।

NO COMMENTS