*ਮਿਸ਼ਨ ਇੰਦਰਧਨੁਸ਼ ਅਧੀਨ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਕੀਤਾ ਜਾ ਰਿਹੈ ਟੀਕਾਕਰਨ:ਡਾ.ਰਣਜੀਤ ਸਿੰਘ ਰਾਏ*

0
13

ਮਾਨਸਾ, 21 ਨਵੰਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ ਦੌਰਾਨ ਗਰਭਵਤੀ ਔਰਤਾਂ ਦੀ ਜਾਂਚ, ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਅਤੇ ਜਾਗਰੂਕਤਾ ਕੈਂਪ ਲਗਾਏ ਗਏ।
        ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਗਰਭਵਤੀ ਔਰਤਾਂ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ, ਤਾਂ ਇਸਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਇਸ ਲਈ ਹਰ ਇੱਕ ਗਰਭਵਤੀ ਔਰਤ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਅਤੇ ਟੀਕਾਕਰਨ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ  ਸਿਹਤ ਸਮੱਸਿਆ ਆਉਣ ’ਤੇ ਬਿਨਾਂ ਕਿਸੇ ਲਾਪ੍ਰਵਾਹੀ  ਦੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਇਲਾਜ ਕਰਾਉਣਾ ਚਾਹੀਦਾ ਹੈ ਅਤੇ ਆਪਣਾ ਰੁਟੀਨ ਚੈੱਕਅਪ ਸਬ-ਸੈਂਟਰ ਦੀ ਏ.ਐਨ.ਐਮ. ਤੋਂ ਕਰਵਾਉਂਦੇ ਰਹਿਣਾ ਚਾਹੀਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਹਰ ਬੁੱਧਵਾਰ ਨੂੰ ਟੀਕਾਕਰਨ ਕੈਂਪ ਮੌਕੇ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਾਰੇ ਟੈਸਟ ਬਿਲਕੁਲ ਮੁੱਫਤ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ-ਸਮੇਂ ’ਤੇ ਗਰਭਵਤੀ ਔਰਤਾਂ ਦੀ ਕਾਊਂਸÇਲੰਗ ਕੀਤੀ ਜਾਂਦੀ ਹੈ, ਤਾਂ ਜੋ ਔਰਤਾਂ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ।
               ਇਸ ਮੌਕੇ ਡਾਕਟਰ ਰਵਨੀਤ ਕੌਰ, ਸੰਦੀਪ ਸਿੰਘ, ਰਾਜਿੰਦਰ ਸਿੰਘ, ਸੁਖਪਾਲ ਕੌਰ ਅਤੇ ਆਸ਼ਾ ਵਰਕਰ ਅਵਤਾਰ ਕੌਰ ਮੌਜੂਦ ਸਨ।

LEAVE A REPLY

Please enter your comment!
Please enter your name here