*ਮਿਸ਼ਨ ਇੰਦਰਧਨੁਸ਼ ਅਧੀਨ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਕੀਤਾ ਟੀਕਾਕਰਨ*

0
4

ਮਾਨਸਾ 11 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ’ਤੇ ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ ਵੱਖ ਸਿਹਤ ਕੇਂਦਰਾਂ ਵਿਖੇ ਤੀਬਰ ਮਿਸ਼ਨ ਇੰਦਰਧਨੁਸ਼ ਦੌਰਾਨ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪ ਲਗਾਏ ਗਏ। ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਅਰਸਦੀਪ ਸਿੰਘ ਅਤੇ ਡਬਲਿਊ. ਐਚ.ਓ.ਦੀ ਟੀਮ ਵੱਲੋਂ ਵੱਖ ਵੱਖ ਥਾਵਾਂ ’ਤੇ ਸੁਪਰਵਿਜਨ ਕੀਤੀ ਗਈ।
         ਇਸ ਦੌਰਾਨ ਜਾਣਕਾਰੀ ਦਿੰਦਿਆਂ ਵਿਜੈ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫਸਰ ਨੇ ਬਲਾਕ ਖਿਆਲਾ ਕਲਾਂ ਦੇ ਸਬ ਸੈਂਟਰ ਜਵਾਹਰਕੇ ਅਧੀਨ ਪੈਂਦੇ ਪਿੰਡ ਰਮਦਿਤੇਵਾਲਾ ਵਿਖੇ ਮਿਸ਼ਨ ਇੰਦਰਧਨੁਸ਼ ਦੀ ਸਪੋਟਿੰਗ ਸੁਪਰਵਿਜ਼ਨ ਕਰਦਿਆਂ ਦੱਸਿਆ ਕਿ  ਗਰਭ ਅਵਸਥਾ ਦੌਰਾਨ ਵੱਖ ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ। ਜੇਕਰ ਗਰਭਵਤੀ ਔਰਤ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਕਈ ਵਾਰ ਗਰਭਵਤੀ ਔਰਤ ਦੀ ਜਾਨ ਵੀ ਜਾ ਸਕਦੀ ਹੈ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਅਤੇ ਟੀਕਾਕਰਨ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ  ਸਿਹਤ ਸਮੱਸਿਆ ਆਉਣ ’ਤੇ ਬਿਨਾਂ ਕਿਸੇ ਲਾਪ੍ਰਵਾਹੀ ਨੂੰ ਛੱਡ ਕੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਇਲਾਜ ਕਰਾਉਣਾ ਚਾਹੀਦਾ ਹੈ ਅਤੇ ਆਪਣਾ ਰੁਟੀਨ ਚੈੱਕਅਪ ਸਬ ਸੈਂਟਰ ਦੀ ਏ.ਐਨ.ਐਮ.ਤੋਂ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਸਮੇਂ ਉਨਾਂ ਆਯੂਸ਼ਮਾਨ ਭਵ ਮੂਹਿਮ ਦੌੌਰਾਨ ਆਭਾ ਆਈ ਡੀ.ਅਤੇ ਆਯੂਸ਼ਮਾਨ ਕਾਰਡ ਬਣਾਉਣ ਲਈ ਉਤਸ਼ਾਹਿਤ ਕੀਤਾ।
    ਦਰਸ਼ਨ ਸਿੰਘ ਧਾਲੀਵਾਲ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਨੇ ਦੱਸਿਆ ਕਿ ਹਰ ਬੁੱਧਵਾਰ ਨੂੰ ਟੀਕਾਕਰਨ ਕੈਂਪ ਸਮੇਂ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਾਰੇ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ। ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ ਸਮੇਂ ਦੀ ਗਰਭਵਤੀ ਔਰਤਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ।
               ਇਸ ਸਮੇਂ ਪ੍ਰਦੀਪ ਸਿੰਘ ਸਿਹਤ ਕਰਮਚਾਰੀ,ਕਿਰਨਜੀਤ ਕੌਰ ਏ.ਐਨ ਐਮ. ਕੌਰ,ਬੇਅੰਤ ਕੌਰ ਸੀ.ਐਚ.ਓ ਤੌਂ ਇਲਾਵਾ ਕਮਿੰੰਦਰ ਕੌਰ ਆਸ਼ਾ ਵਰਕਰ ਵੀ ਮੌਜੂਦ ਸਨ।

NO COMMENTS