
ਮਾਨਸਾ, 4 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ ) : ਸਿਹਤ ਵਿਭਾਗ ਪੰਜਾਬ ਦੇ ਆਦੇਸ਼ਾਂ ਤੇ ਦਫਤਰ ਸਿਵਲ ਸਰਜਨ ਮਾਨਸਾ ਵਿਖੇ ਮਿਸ਼ਨ ਇੰਦਰਧਨੁਸ਼ 7 ਮਾਰਚ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ । ਇਸ ਮਿਸ਼ਨ ਤਹਿਤ ਦੋ ਸਾਲ ਤੋਂ ਘੱਟ ਉਮਰ ਦੇ ਬੱਚੇ ਜੋ ਕਿ ਰੁਟੀਨ ਟੀਕਾਕਰਣ ਤੋਂ ਵਾਂਝੇ ਰਹਿ ਗਏ ਹਨ ਅਤੇ ਸਾਰੀਆਂ ਗਰਭਵਤੀ ਮਾਵਾਂ ਲਈ ਵਿਸ਼ੇਸ਼ ਕੈਂਪ ਲਗਾ ਕੇ ਟੀਕਾਕਰਣ ਕੀਤਾ ਜਾਵੇਗਾ ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਵੱਖ ਵੱਖ ਥਾਵਾਂ *ਤੇ 147 ਕੈਂਪ ਲਾ ਕੇ ,832 ਗਰਭਵਤੀ ਔਰਤਾਂ ਅਤੇ ਦੋ ਸਾਲ ਤੋਂ ਘੱਟ ਉਮਰ ਦੇ 147 ਬੱਚਿਆਂ ਦਾ ਟੀਕਾਕਰਣ ਕੀਤਾ ਜਾਵੇਗਾ ।
ਉਨ੍ਹਾਂ ਅਪੀਲ ਕੀਤੀ ਕਿ 7 ਮਾਰਚ ਤੋਂ 14 ਮਾਰਚ ਤੱਕ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ।
ਜ਼ਿਲਾ ਟੀਕਾਕਰਣ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਭੱਠਿਆਂ, ਸ਼ੈੱਲਰਾਂ ਉਸਾਰੀ ਅਧੀਨ ਇਮਾਰਤਾਂ ਜਿੱਥੇ ਪਰਵਾਸੀ ਮਜ਼ਦੂਰਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਟੀਕਾਕਰਣ ਤੋਂ ਵਾਂਝੀਆਂ ਰਹਿ ਗਈਆਂ ਹਨ ,ਉਨ੍ਹਾਂ ਨੂੰ ਇਸ ਮਿਸ਼ਨ ਤਹਿਤ ਕਵਰ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਿਜੇ ਕੁਮਾਰ, ਰਵਿੰਦਰ ਕੁਮਾਰ , ਬੀ.ਸੀ.ਸੀ ਰਾਜਬੀਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਦਰਸ਼ਨ ਸਿੰਘ ਮੌਜੂਦ ਸਨ ।
