-ਮਿਸ਼ਨ ਫਤਿਹ ਤਹਿਤ ਹੁਣ ਤੱਕ ਲਏ ਜਾ ਚੁੱਕੇ ਹਨ 12359 ਵਿਅਕਤੀਆਂ ਦੇ ਕੋਰੋਨਾ ਸੈਂਪਲ : ਡਾ. ਸੰਜੀਵ ਓਬਰਾਏ

0
30

ਮਾਨਸਾ, 13 ਜੁਲਾਈ (ਸਾਰਾ ਯਹਾ/ਬਲਜੀਤ ਸ਼ਰਮਾਂ) : ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਈ ਰੱਖਣ ਅਤੇ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈਸਟ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 12359 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ ਡਾ. ਸੰਜੀਵ ਓਬਰਾਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਗੁਪਤਾ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵੱਲੋਂ ਲੋਕਾਂ ਦੇ ਕੋਰੋਨਾ ਸੈਂਪਲ ਇੱਕਤਰ ਕੀਤੇ ਜਾ ਰਹੇ ਹਨ।
ਡਾ. ਸੰਜੀਵ ਓਬਰਾਏ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ 240 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸੀ.ਐਚ.ਸੀ. ਖ਼ਿਆਲਾ ਕਲਾਂ ਵਿਖੇ 95 ਸੈਂਪਲ, ਸਬ-ਡਵੀਜ਼ਨ ਹਸਪਤਾਲ ਸਰਦੂਲਗੜ੍ਹ ਵਿਖੇ 74 ਸੈਂਪਲ ਅਤੇ ਸਬ-ਡਵੀਜ਼ਨਲ ਹਸਪਤਾਲ ਬੁਢਲਾਡਾ ਵਿਖੇ 71 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਬਿਮਾਰੀ ਤੋਂ ਬਚੇ ਰਹਿਣ ਲਈ ਸਰਕਾਰ, ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਜਾਰੀ ਕੀਤੀਆਂ ਜਾਂਦੀਆਂ ਸਾਵਧਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਾ ਕੇ ਰੱਖਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ,  ਆਪਣੇ ਹੱਥਾਂ ਨੂੰ ਬਾਰ-ਬਾਰ ਸਾਬਣ ਨਾਲ ਸਾਫ਼ ਕਰਨਾ, ਫਲ-ਸਬਜ਼ੀਆਂ ਨੂੰ ਚੰਗੀ ਤਰ੍ਹਾਂ ਧੋ ਕੇ ਉਸ ਤੋਂ ਬਾਅਦ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਬਹੁਤ ਆਸਾਨੀ ਨਾਲ ਫੈਲਦੀ ਹੈ ਇਸ ਲਈ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਕਰਕੇ ਅਸੀਂ ਖੁਦ ਨੂੰ, ਆਪਣੇ ਪਰਿਵਾਰ ਅਤੇ ਸਮਾਜ ਨੂੰ ਇਸ ਬਿਮਾਰੀ ਤੋਂ ਬਚਾ ਕੇ ਰੱਖ ਸਕਦੇ ਹਾਂ।   

NO COMMENTS