ਮਿਸ਼ਨ ਫ਼ਤਿਹ ਤਹਿਤ ਅੱਜ ਮਾਨਸਾ 5 ਹੋਰ ਵਿਅਕਤੀ ਸਿਹਤਯਾਬ ਹੋ ਕੇ ਘਰ ਪਰਤੇ

0
99

ਮਾਨਸਾ,10 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ): ਨੋਵਲ ਕੋਰੋਨਾ ਵਾਇਰਸ ਤੋਂ ਪੀੜਤ 5 ਵਿਅਕਤੀਆਂ ਨੂੰ ਅੱਜ ਤੰਦਰੁਸਤ ਹੋਣ ਉਪਰੰਤ ਘਰਾਂ ਵਿੱਚ ਭੇਜ਼ ਦਿੱਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਇਸ ਵਾਇਰਸ ਤੋਂ ਬਚਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਅੰਦਰ ਕੁੱਲ 521 ਸ਼ੱਕੀ ਵਿਅਕਤੀਆਂ ਦੀ ਸੈਂਪਲਿੰਗ ਕੀਤੀ ਗਈ।
        ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 226 ਵਿਅਕਤੀ ਕੋਰੋਨਾ ਪਾਜੀਟਿਵ ਪਾਏ ਗਏ ਜਿਨ੍ਹਾਂ ਵਿੱਚੋਂ 139 ਵਿਅਕਤੀ ਤੰਦਰੁਸਤ ਹੋ ਕੇ ਆਪਣੇ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ ਜ਼ਿਲ੍ਹਾ ਮਾਨਸਾ ਵਿਖੇ 62 ਵਿਅਕਤੀ ਕੋਵਿਡ ਕੇਅਰ ਸੈਂਟਰ ਸਮੇਤ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਹਨ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਸੈਂਪਲਿੰਗ ਇਕੱਤਰ ਕਰਨ ਵਾਲੀਆਂ ਟੀਮਾਂ ਵੱਲੋਂ ਵਿਆਪਕ ਪੱਧਰ ‘ਤੇ ਸ਼ੱਕੀ ਵਿਅਕਤੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ ਜ਼ਿਲ੍ਹੇ ਅੰਦਰ 20 ਹਜ਼ਾਰ ਤੋਂ ਵੀ ਵਧੇਰੇ ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ।
         ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਬਹੁਤ ਜ਼ਰੂਰੀ ਕੰਮ ਹੋਵੇ ਤਾਂ ਹੀ ਘਰਾਂ ਤੋਂ ਬਾਹਰ ਨਿਕਲਿਆ ਜਾਵੇ।ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ, ਸਮਾਜਿਕ ਦੂਰੀ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਜਾਂ ਸੈਨੇਟਾਇਜ਼ਰ ਨਾਲ ਜ਼ਰੂਰ ਸਾਫ਼ ਕੀਤਾ ਜਾਵੇ ਅਤੇ ਨਾਲ ਹੀ ਫਲ-ਸਬਜ਼ੀਆਂ ਆਦਿ ਨੂੰ ਚੰਗੀ ਤਰ੍ਹਾਂ ਨਾਲ ਸਾਫ਼ ਕਰਕੇ ਹੀ ਵਰਤੋਂ ਵਿੱਚ ਲਿਆਂਦਾ ਜਾਵੇ।

NO COMMENTS