ਮਾਨਸਾ, 28 ਜੂਨ (ਸਾਰਾ ਯਹਾ / ਹੀਰਾ ਸਿੰਘ ਮਿੱਤਲ) ਅੱਜ ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਵਲੋਂ ਲੋਕਾਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ਕਰੋਨਾ ਵਾਇਰਸ ਦੀ ਬੀਮਾਰੀ ਸਮੇਂ ਮਿਸ਼ਨ ਫਤਿਹ ਤਹਿਤ ਮਾਸਕ ਪਹਿਣ ਕੇ ਰੱਖਣ ਲਈ ਜਾਗਰੂਕ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਗਰੁੱਪ ਦੇ ਮੈਂਬਰ ਸੰਜੀਵ ਮਾਸਟਰ ਨੇ ਦੱਸਿਆ ਕਿ ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਵਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਸਮੇਂ ਦੀ ਲੋੜ ਅਨੁਸਾਰ ਜਾਗਰੂਕ ਕੀਤਾ ਜਾਂਦਾ ਹੈ ਅੱਜ ਦੇ ਸਮੇਂ ਵਿੱਚ ਜਿਆਦਾ ਲੋਕ ਕਰੋਨਾ ਦੀ ਬੀਮਾਰੀ ਦੀ ਚਪੇਟ ਵਿੱਚ ਆ ਰਹੇ ਹਨ ਜਿਸ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਲੋੜ ਹੈ ਇਸੇ ਲਈ ਅੱਜ ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਵਲੋਂ ਲੋਕਾਂ ਨੂੰ ਮਾਸਕ ਪਹਿਣ ਕੇ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਮਾਸਕ ਵੰਡੇ ਗਏ। ਗਰੁੱਪ ਦੇ ਸੀਨੀਅਰ ਮੈਂਬਰ ਡਾਕਟਰ ਪਵਨ ਜੀ ਨੇ ਕਿਹਾ ਕਿ ਇਸ ਬੀਮਾਰੀ ਦਾ ਹਾਲੇ ਤੱਕ ਕੋਈ ਇਲਾਜ ਨਹੀਂ ਲੱਭਿਆ ਹੈ ਸਿਰਫ ਕੁੱਝ ਸਾਵਧਾਨੀਆਂ ਵਰਤਣ ਨਾਲ ਇਸ ਬੀਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ ਜਿਵੇਂ ਬਾਹਰ ਜਾਣ ਸਮੇਂ ਮੂੰਹ ਅਤੇ ਨੱਕ ਢਕਣ ਦੀ ਜਰੂਰਤ ਹੈ ਅਤੇ ਇੱਕ ਦੂਸਰੇ ਤੋਂ ਫਾਸਲਾ ਬਣਾ ਕੇ ਰੱਖਣ ਦੀ ਜਰੂਰਤ ਹੈ ਵਾਰ ਵਾਰ ਹੱਥ ਧੋਣੇ ਚਾਹੀਦੇ ਹਨ ਅਜਿਹੀਆਂ ਸਾਵਧਾਨੀਆਂ ਵਰਤ ਕੇ ਅਸੀਂ ਇਸ ਬੀਮਾਰੀ ਤੋਂ ਬਚ ਸਕਦੇ ਹਾਂ।ਇਸ ਮੌਕੇ ਪ੍ਰਮੋਦ ਬਾਗਲਾ,ਅਸ਼ਵਨੀ ਬਿੱਟੂ,ਸੋਹਣ ਲਾਲ,ਰਜੇਸ਼ ਦਿਵੇਦੀ,ਨਰਿੰਦਰ ਗੁਪਤਾ,ਰਮਨ ਗੁਪਤਾ,ਸੀਮਾ ਰਾਣੀ,ਹੇਮਾ ਗੁਪਤਾ ਸਮੇਤ ਮੈਂਬਰ ਹਾਜਰ ਸਨ।