—ਮਿਸ਼ਨ ਫਤਿਹ ਤਹਿਤ ਕੀਤੀ ਜਾ ਰਹੀ ਹੈ ਜਿ਼ਲ੍ਹੇ ਅੰਦਰ ਰੈਂਡਮ ਸੈਂਪਲਿੰਗ

0
70

ਮਾਨਸਾ, 3 ਜੂਨ (ਸਾਰਾ ਯਹਾ / ਬਲਜੀਤ ਸ਼ਰਮਾ) : ਮੁੱਖ ਮੰਤਰੀ ਪੰਜਾਬ ਕੈਪਟਰ ਅਮਰਿੰਦਰ ਸਿੰਘ ਵੱਲੋਂ ਨੋਵਲ ਕੋਰੋਨਾ ਵਾਇਰਸ (ਕੋਵਿਡ—19) ਨਾਲ ਨਜਿੱਠਣ ਦੇ ਮੱਦੇਨਜ਼ਰ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਦੇ ਦਿਸ਼ਾ—ਨਿਰਦੇਸ਼ਾਂ ਮੁਤਾਬਿਕ ਜਿ਼ਲ੍ਹੇ ਅੰਦਰ ਕੋਵਿਡ—19 ਦੇ ਪ੍ਰਭਾਵ ਨੂੰ ਰੋਕਣ ਲਈ ਉਪਰਾਲੇ ਕੀਤੇ ਗਏ, ਜਿਸ ਦੇ ਨਤੀਜੇ ਵਜੋਂ ਮਾਨਸਾ ਜਿ਼ਲ੍ਹੇ ਵਿੱਚ ਹੁਣ ਕੋਈ ਵੀ ਕੋਰੋਨਾ ਦਾ ਪਾਜਿ਼ਟੀਵ ਮਰੀਜ਼ ਨਹੀਂ ਹੈ।  ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਇਸ ਗ੍ਰਾਫ਼ ਨੂੰ ਇੱਥੇ ਹੀ ਮੇਨਟੇਨ ਰੱਖਣ ਲਈ ਜਿ਼ਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦਿਨ ਰਾਤ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਿ਼ੱਦਤ ਨਾਲ ਨਿਭਾਅ ਰਿਹਾ ਹੈ ਜਿਸ ਤਹਿਤ ਨੱਕ, ਕੰਨ ਅਤੇ ਗਲੇ ਦੇ ਮਾਹਰ (ਵਾਧੂ ਚਾਰਜ ਡਿਪਟੀ ਮੈਡੀਕਲ ਕਮਿਸ਼ਨਰ) ਡਾ. ਰਣਜੀਤ ਰਾਏ ਅਤੇ ਉਨ੍ਹਾਂ ਦੀ ਟੀਮ ਵੱਲੋਂ ਜਿ਼ਲ੍ਹੇ ਅੰਦਰ ਰੋਜ਼ਾਨਾ 100 ਤੋਂ 150 ਸੈਂਪਲ ਲਏ ਜਾ ਰਹੇ ਹਨ।ਉਨ੍ਹਾਂ ਦੱਸਿਆ ਜਿ਼ਲ੍ਹੇ ਅੰਦਰ ਕੋਰੋਨਾ ਸਬੰਧੀ ਹੁਣ ਤੱਕ 2742 ਸੈਂਪਲ ਲਏ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਲਏ ਗਏ ਸੈਂਪਲਾਂ ਵਿੱਚੋਂ 2709 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਜਿਨ੍ਹਾਂ 33 ਵਿਅਕਤੀਆਂ ਦੀ ਰਿਪੋਰਟ ਪਾਜਿ਼ਟੀਵ ਆਈ ਸੀ ਉਨ੍ਹਾਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਕਰਕੇ ਛੁੱਟੀ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਮਾਨਸਾ ਜਿ਼ਲ੍ਹੇ ਅੰਦਰ ਕੋਈ ਵੀ ਕੋਰੋਨਾ ਦਾ ਮਰੀਜ਼ ਨਹੀਂ ਹੈ। ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਹਾਈ ਰਿਸਕ ਏਰੀਆ ਜਿਵੇਂ ਸਲੱਮ ਏਰੀਆ, ਭੱਠੇ, ਸਬਜ਼ੀ ਮੰਡੀ ਵਿਖੇ ਰੋਜ਼ਾਨਾ ਸੈਂਪਲਿੰਗ ਕੀਤੀ ਜਾਵੇਗੀ ਹੈ। ਇਸ ਦੇ ਨਾਲ ਹੀ ਕੋਵਿਡ—19 ਖਿਲਾਫ ਜੰਗ ਵਿਚ ਮੁਹਰਲੀਆਂ ਕਤਾਰਾਂ *ਚ ਕੰਮ ਕਰ ਰਹੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ, ਆਸ਼ਾ ਸਟਾਫ਼, ਏ.ਐਨ.ਐਮ., ਸਫਾਈ ਸੇਵਕਾਂ ਦੀ ਰੋਜ਼ਾਨਾ ਸੈਂਪਲਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੈਦੀਆਂ ਦੇ ਵੀ ਸੈਂਪਲ ਲਏ ਜਾ ਰਹੇ ਹਨ। ਡਾ. ਠਕਰਾਲ ਨੇ ਦੱਸਿਆ ਕਿ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਵਿਅਕਤੀਆਂ ਦੀ ਵੀ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਜ਼ੋ ਵਿਅਕਤੀ ਸੂਬੇ ਅੰਦਰ ਬਾਹਰੋਂ ਦਾਖਲ ਹੁੰਦੇ ਹਨ ਜਾਂ ਹਾਈ ਰਿਸਕ ਏਰੀਆ ਤੋਂ ਆਉਂਦੇ ਹਨ ਤਾਂ ਲੱਛਣ ਪਾਏ ਜਾਣ *ਤੇ ਉਨ੍ਹਾਂ ਦੀ ਵੀ ਸੈਂਪਲਿੰਗ ਅਤੇ 14 ਦਿਨਾਂ ਦਾ ਇਕਾਂਤਵਾਸ ਕੀਤਾ ਜਾਵੇਗਾ।ਡਾ. ਠਕਰਾਲ ਨੇ ਕਿਹਾ ਕਿ ਭਾਵੇਂ ਜਿ਼ਲ੍ਹੇ ਅੰਦਰ ਕੋਰੋਨਾ ਦਾ ਕੋਈ ਵੀ ਮਰੀਜ਼ ਨਹੀਂ ਹੈ ਪਰ ਫਿਰ ਵੀ ਲੋਕਾਂ ਨੂੰ ਇਸ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ, ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦਰਮਿਆਨ ਨਿਰਧਾਰਤ ਦੂਰੀ ਬਣਾ ਕੇ ਰੱਖੋ, ਆਪਣੇ ਹੱਥ ਬਾਰ—ਬਾਰ ਸਾਬਣ ਨਾਲ ਸਾਫ਼ ਕਰੋ।ਇਸ ਤੋਂ ਇਲਾਵਾ ਖੰਘ, ਜੁਕਾਮ ਅਤੇ ਬੁਖ਼ਾਰ ਨਾਲ ਪੀੜ੍ਹਤ ਵਿਅਕਤੀ ਤੋਂ 2 ਮੀਟਰ ਦੀ ਦੂਰੀ ਬਣਾ ਕੇ ਰੱਖੋ।ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਤੁਹਾਡੇ ਗਲੀ ਮੁਹੱਲੇ ਵਿਚ ਬਾਹਰਲੇ ਰਾਜ ਤੋਂ ਆ ਕੇ ਰਹਿ ਰਿਹਾ ਹੋਵੇ ਤਾਂ ਉਸ ਦੀ ਸੂਚਨਾ ਸਿਹਤ ਕੰਟਰੋਲ ਰੂਮ ਨੰਬਰ 104 ਜਾਂ ਜਿ਼ਲ੍ਹਾ ਕੰਟਰੋਲ ਰੂਮ 01652-229082 *ਤੇ ਦਿੱਤੀ ਜਾਵੇ।        I/30771/2020

LEAVE A REPLY

Please enter your comment!
Please enter your name here