
ਮਾਨਸਾ, 22 ਫ਼ਰਵਰੀ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਜ਼ਿਲ੍ਹਾ ਮਾਨਸਾ ਦੇ ਵਿੱਚ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਸੋਸ਼ਲ ਮੀਡੀਆ ਇੰਚਾਰਜ ਦੇ ਅਹੁਦੇ ਮਿਹਨਤੀ ਵਰਕਰਾਂ ਨੂੰ ਦਿੱਤੇ ਗਏ ਹਨ। ਚੈਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਚੈਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਮੀਡੀਆ ਨੂੰ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵੱਲੋਂ, ਪੰਜਾਬ ਪ੍ਰਧਾਨ ਐਮ ਐਲ ਏ ਬੁੱਧ ਰਾਮ ਜੀ ਵੱਲੋਂ ਪਾਰਟੀ ਦੇ ਢਾਂਚੇ ਨੂੰ ਜ਼ਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਪੂਰੇ ਪੰਜਾਬ ਅੰਦਰ ਵੱਖ ਵੱਖ ਅਦਾਰਿਆਂ ਵਿੱਚ ਮਿਹਨਤੀ ਵਰਕਰਾਂ ਨੂੰ ਮਾਣ ਸਨਮਾਨ ਦੇਕੇ ਨਵੀਂ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ।ਇਸੇ ਤਹਿਤ ਸੋਸ਼ਲ ਮੀਡੀਆ ਬਲਾਕ ਇੰਚਾਰਜ ਇੰਦਰਜੀਤ ਸਿੰਘ ਨੂੰ ਲਾਇਆ ਗਿਆ ਹੈ।ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ਜ਼ਿਲ੍ਹਾ ਇੰਚਾਰਜ ਗੁਰਪ੍ਰੀਤ ਜਟਾਣਾਂ ਨੂੰ ਲਾਇਆ ਗਿਆ ਹੈ। ਉਹਨਾਂ ਦੱਸਿਆ ਕਿ ਹਰ ਇਮਾਨਦਾਰ, ਮਿਹਨਤੀ ਵਰਕਰ ਨੂੰ ਉਸਦੇ ਕੰਮ ਕਰਨ ਦੀ ਸਮਰੱਥਾ ਮੁਤਾਬਕ ਜ਼ਿਮੇਵਾਰੀਆਂ ਦੇਕੇ ਸਨਮਾਨਿਤ ਕੀਤਾ ਜਾਵੇਗਾ।ਇਸ ਮੋਕੇ ਬਲਾਕ ਪ੍ਰਧਾਨ ਸਿਕੰਦਰ ਸਿੰਘ ਭੀਖੀ ਨੇ ਕਿਹਾ ਕਿ ਅਸੀ ਸ਼ਹਿਰ ਇਕਾਈ ਵੱਲੋਂ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦਾ, ਪੰਜਾਬ ਪ੍ਰਧਾਨ ਜੀ ਦਾ ਮਿਹਨਤੀ ਵਰਕਰਾਂ ਨੂੰ ਅਹੁਦੇ ਦੇਣ ਲਈ ਧੰਨਵਾਦ ਕਰਦੇ ਹਾਂ।ਇਸ ਮੌਕੇ ਸੁਖਦੇਵ ਸਿੰਘ ਸੁੱਖਾ ਜ਼ਿਲ੍ਹਾ ਸੈਕਟਰੀ ਕਿਸਾਨ ਸੈੱਲ, ਰਾਜਿੰਦਰ ਸਿੰਘ ਜੈਫਰੀ, ਬੂਟਾ ਸਿੰਘ, ਜਗਸੀਰ ਸਿੰਘ, ਬਹਾਦਰ ਸਿੰਘ, ਪੱਪੀ ਸਿੰਘ, ਛਿੰਦਾ ਸਿੰਘ, ਗੁਰਜੀਤ ਸਿੰਘ ਗੁਰੀ, ਬੱਬੂ ਸਿੰਘ, ਡਾਕਟਰ ਭਰਪੂਰ ਸਿੰਘ ਨੇ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਾਂ ਦਿੱਤੀਆਂ।
