ਚੰਡੀਗੜ੍ਹ 19 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ) : ਮੰਗਲਵਾਰ ਨੂੰ ਹੋਈ ਬਾਰਸ਼ ਤੋਂ ਬਾਅਦ ਇੱਕ ਵਾਰ ਫੇਰ ਬੁੱਧਵਾਰ ਨੂੰ ਸਿਟੀ ਬਿਊਟੀਫੁਲ ‘ਚ ਬਾਰਸ਼ ਹੋਈ। ਬਾਰਸ਼ ਨੇ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਨਿਜਾਤ ਦੇਣ ਦੇ ਨਾਲ-ਨਾਲ ਸ਼ਹਿਰ ਦਾ ਮੌਸਮ ਸੁਹਾਵਨਾ ਕਰ ਦਿੱਤਾ ਹੈ।
ਦੱਸ ਦਈਏ ਕਿ ਲੋਕ ਇਸ ਮੌਸਮ ਦਾ ਅਨੰਦ ਲੈਂਦੇ ਵੇਖੇ ਗਏ ਹਨ। ਦੂਜੇ ਪਾਸੇ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿੱਚ ਅਜੇ ਇੱਕ-ਦੋ ਦਿਨ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਦੇ ਕੁਝ ਖੇਤਰਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਬਾਰਸ਼ ਕਾਰਨ ਸ਼ਹਿਰ ਦਾ ਤਾਪਮਾਨ ਦੋ ਤੋਂ ਤਿੰਨ ਡਿਗਰੀ ਤੱਕ ਘੱਟ ਸਕਦਾ ਹੈ। ਇਸ ਨਾਲ ਗਰਮੀ ਤੇ ਨਮੀ ਨਾਲ ਜੂਝ ਰਹੇ ਵਸਨੀਕਾਂ ਨੂੰ ਕਈ ਦਿਨਾਂ ਤੋਂ ਰਾਹਤ ਮਿਲੇਗੀ। ਬੁੱਧਵਾਰ ਸਵੇਰੇ 10 ਵਜੇ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।