*ਮੁਕਾਬਲਿਆਂ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਕੀਤਾ ਪ੍ਰਦਰਸ਼ਨ-ਦੇਬਅਸਮਿਤਾ*

0
17

ਮਾਨਸਾ, 13 ਨਵੰਬਰ : (ਸਾਰਾ ਯਹਾਂ/ਮੁੱਖ ਸੰਪਾਦਕ)
ਬਾਲ ਦਿਵਸ ਸਬੰਧੀ ਕਰਵਾਏ ਜਾ ਰਹੇ ਮੁਕਾਬਲਿਆਂ ਦੇ ਸਮੁੱਚੇ ਪ੍ਰੋਗਰਾਮ ਦੇ ਕੋਆਰਡੀਨੇਟਰ-ਕਮ-ਸਕੱਤਰ ਰੈਡ ਕਰਾਸ ਸੋਸਾਇਟੀ ਮਾਨਸਾ ਮੈਡਮ ਦੇਬਅਸਮਿਤਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਦੂਜੇ ਦਿਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੇ ਕਵਿਤਾ ਉਚਾਰਨ (ਸੀਨੀਅਰ ਅਤੇ ਜੂਨੀਅਰ), ਕਹਾਣੀ ਰਚਨਾ (ਸੀਨੀਅਰ), ਸਲੋਗਨ (ਸੀਨੀਅਰ) ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ।
ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਵਿਦਿਆਰਥੀਆਂ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਆਤਮ-ਵਿਸਵਾਸ਼ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਣ ਕੀਤਾ ਗਿਆ ਅਤੇ ਬਹੁਤ ਹੀ ਅਨੁਸ਼ਾਸ਼ਿਤ ਢੰਗ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਅਜਿਹੇ ਮੁਕਾਬਲਿਆਂ ਤੋਂ ਵਿਦਿਆਰਥੀਆਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਮੁਕਾਬਲਿਆਂ ਦੌਰਾਨ ਜਿੱਥੇ ਵਿਦਿਆਰਥੀਆਂ ਦੀ ਕਲਾ ਵਿੱਚ ਨਿਖ਼ਾਰ ਆਉਂਦਾ ਹੈ, ਉਥੇ ਹੀ ਆਪਸੀ ਮਿਲਵਰਤਨ ਦੀ ਭਾਵਨਾ ਦਾ ਵੀ ਵਿਕਾਸ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਦੂਜੇ ਦਿਨ ਦੇ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਕੁੱਲ 182 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚੋਂਂ ਕਵਿਤਾ ਉਚਾਰਨ ਵਿੱਚ 51, ਕਹਾਣੀ ਰਚਨਾ ਵਿੱਚ 25, ਸਲੋਗਨ ਵਿੱਚ 20 ਅਤੇ ਪੇਂਟਿੰਗ ਮੁਕਾਬਲਿਆਂ ਵਿੱਚ 86 ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਮੌਕੇ ਖੋਜ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ, ਲੈਕਚਰਾਰ ਯੋਗਿਤਾ ਜੋੋਸ਼ੀ, ਸਟੇਟ ਅਵਾਰਡੀ ਡਾ. ਵਿਨੋਦ ਮਿੱਤਲ, ਸ਼੍ਰੀ ਨਿਰੰਜਨ ਬੋਹਾ, ਸ਼੍ਰੀ ਜਗਦੀਸ਼ ਕੁਲਰੀਆਂ, ਸ਼੍ਰੀ ਭੁਪਿੰਦਰ ਫੌਜੀ,  ਸ਼੍ਰੀ ਤੇਜ ਰਾਮ, ਸ਼੍ਰੀ ਬਾਲ ਕ੍ਰਿਸ਼ਨ, ਸ਼੍ਰੀ ਗੁਲਾਬ ਸਿੰਘ, ਸ਼੍ਰੀ ਗੁਰਨੈਬ ਸਿੰਘ, ਸ਼੍ਰੀ ਅਮਰੀਕ ਸਿੰਘ ਅਤੇ ਬਲਰਾਜ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।   

NO COMMENTS