*ਮੁਲਾਜਮਾਂ ਅਤੇ ਪੈਨਸ਼ਨਰਜ਼ ਨੇ ਵਾਰ ਵਾਰ ਮੀਟਿੰਗਾਂ ਰੱਦ ਦੇ ਰੋਸ ਚ ਪੰਜਾਬ ਸਰਕਾਰ ਦਾ ਪੁੱਤਲਾ ਸਾੜਿਆ, ਕੀਤੀ ਤਿੱਖੀ ਨਾਅਰੇਬਾਜੀ*

0
97

ਬੁਢਲਾਡਾ 25 ਅਗਸਤ (ਸਾਰਾ ਯਹਾਂ/ਮਹਿਤਾ) ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਮੁਲਾਜਮਾਂ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਨਾ ਲਾਗੂ ਕਰਨ ਅਤੇ ਵਾਰ ਵਾਰ ਮੀਟਿੰਗ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਆਈ.ਟੀ.ਆਈ ਚੌਂਕ ਵਿੱਚ ਪੰਜਾਬ ਸਰਕਾਰ ਦਾ ਪੁੱਤਲਾ ਸਾੜ ਕੇ ਤਿੱਖਾ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਜੁਲਾਈ ਨੂੰ ਫਗਵਾੜਾ, 25 ਜੁਲਾਈ, ਫਿਰ 2 ਅਗਸਤ, 22 ਅਗਸਤ ਤੋਂ ਬਾਅਦ 25 ਸਤੰਬਰ ਆਦਿ ਤਾਰੀਕਾਂ ਦੀ ਮੀਟਿੰਗਾਂ ਦਾ ਸਮਾਂ ਦੇਣ ਤੋਂ ਬਾਅਦ ਆਪਣਾ ਡੰਘ ਟੱਪਾਉਂਦਿਆਂ ਮੁਲਾਜਮਾਂ ਨਾਲ ਲਾਰਾ ਲੱਪਾ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੁਲਾਜਮਾਂ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੁੰਦੀ ਤਾਂ ਆਉਣ ਵਾਲੀਆਂ ਜਿਮਣੀ ਚੋਣਾਂ ਵਿੱਚ ਸਰਕਾਰ ਖਿਲਾਫ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 8 ਸਤੰਬਰ ਨੂੰ ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿਖੇ ਹੋਣ ਵਾਲੀਆਂ ਖੇਤਰੀ ਰੈਲੀਆਂ ਵਿੱਚ ਵੱਧ ਤੋਂ ਵੱਧ ਸ਼ਮੂਹਲੀਅਤ ਕਰਨ ਦੀਆਂ ਤਿਆਰੀਆਂ ਹੁਣ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਸਰਕਾਰ ਨੂੰ ਮੰਗ ਕੀਤੀ ਕਿ ਉਹ ਜਲਦ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ। ਇਸ ਮੌਕੇ ਗੁਰਚਰਨ ਸਿੰਘ ਮਾਨ, ਨਰੇਸ਼ ਕਾਂਸਲ, ਗੁਰਜੰਟ ਸਿੰਘ, ਜਗਸੀਰ ਸਿੰਘ, ਜਰਨੈਲ ਸਿੰਘ, ਰਮੇਸ਼ ਕੁਮਾਰ, ਪ੍ਰਗਟ ਸਿੰਘ, ਰਘੂਨਾਥ ਸਿੰਗਲਾ, ਹਰਬਿਲਾਸ ਸ਼ਰਮਾਂ, ਗੁਰਦਾਸ ਸਿੰਘ, ਗੁਰਲਾਲ ਸਿੰਘ, ਕ੍ਰਿਸ਼ਨ ਬਰੇਟਾ, ਲੋਕ ਰਾਜ ਸ਼ਰਮਾਂ, ਦੇਸਰਾਜ, ਗੁਰਮੇਲ ਸਿੰਘ, ਦਰਸ਼ਨ ਸਿੰਘ, ਚਮਕੌਰ ਸਿੰਘ, ਕੁਲਦੀਪ ਸਿੰਘ, ਨਾਮਦੇਵ ਸਿੰਘ, ਕੌਰ ਸਿੰਘ, ਅਵਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਮੁਲਾਜਮ ਅਤੇ ਪੈਨਸ਼ਨਰਜ ਮੌਜੂਦ ਸਨ। 

NO COMMENTS