*ਮੁਹਾਲੀ ‘ਚ ਹਵਾਈ ਫਾਈਰਿੰਗ ਨਾਲ ਫੈਲੀ ਦਹਿਸ਼ਤ, ਘਰ ਦੇ ਬਾਹਰ ਖੜ੍ਹੇ ਹੋ ਕੇ ਚਲਾਈਆਂ ਗੋਲੀਆਂ, ਜਾਣੋ ਪੂਰਾ ਮਾਮਲਾ*

0
54

17 ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼) ਮੋਹਾਲੀ ਜ਼ਿਲ੍ਹੇ ਦੇ ਪਿੰਡ ਬਾਕਰਪੁਰ ‘ਚ ਬੁੱਧਵਾਰ ਰਾਤ ਨੂੰ ਇਕ ਵਿਅਕਤੀ ਵਲੋਂ ਆਪਣੇ ਘਰ ‘ਚ ਹਵਾਈ ਫਾਇਰ ਕੀਤੇ ਜਾਣ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

 ਮੋਹਾਲੀ ਜ਼ਿਲ੍ਹੇ ਦੇ ਪਿੰਡ ਬਾਕਰਪੁਰ ‘ਚ ਬੁੱਧਵਾਰ ਰਾਤ ਨੂੰ ਇਕ ਵਿਅਕਤੀ ਵਲੋਂ ਆਪਣੇ ਘਰ ‘ਚ ਹਵਾਈ ਫਾਇਰ ਕੀਤੇ ਜਾਣ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਉਰਫ ਬਿੱਲੂ ਵਜੋਂ ਹੋਈ ਹੈ।

ਸੂਤਰਾਂ ਮੁਤਾਬਕ ਰਣਜੀਤ ਸਿੰਘ ਨੇ ਆਪਣੇ ਘਰ ‘ਚ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਆਸ-ਪਾਸ ਦੇ ਲੋਕ ਘਬਰਾ ਗਏ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ।

ਪੁਲਿਸ ਅਨੁਸਾਰ ਇਸ ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ ਪਰ ਪਿੰਡ ਵਿੱਚ ਤਣਾਅ ਦਾ ਮਾਹੌਲ ਹੈ। ਪੁਲਿਸ ਨੇ ਰਣਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਰਣਜੀਤ ਨੇ ਇਹ ਫਾਇਰਿੰਗ ਕਿਉਂ ਕੀਤੀ।

ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਪਿੰਡ ‘ਚ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ ਅਤੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾਇਆ ਜਾ ਸਕੇ।

LEAVE A REPLY

Please enter your comment!
Please enter your name here