ਮੁਹਾਲੀ ਦੇ ਬੈਂਕ ‘ਚ ਬੰਦੂਕ ਦੀ ਨੋਕ ‘ਤੇ ਲੱਖਾਂ ਦੀ ਲੁੱਟ, ਮਾਸਕ ਲਾ ਕੇ ਆਏ ਲੁਟੇਰੇ

0
38

ਮੁਹਾਲੀ (ਸਾਰਾ ਯਹਾ/ ਬਲਜੀਤ ਸ਼ਰਮਾ) : ਦੇ ਫੇਜ਼-3ਏ ਵਿਖੇ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਦਿਨ ਦਿਹਾੜੇ ਬੰਦੂਕ ਦੀ ਨੋਕ ‘ਤੇ 4.80 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪੈਸੇ ਲੁੱਟ ਕੇ ਫਰਾਰ ਹੋ ਗਏ। ਹਾਲਾਂਕਿ, ਘਟਨਾ ਵਾਲੀ ਥਾਂ ਤੋਂ ਸਿਰਫ ਅੱਧਾ ਕਿਲੋਮੀਟਰ ਦੀ ਦੂਰੀ ‘ਤੇ ਪੁਲਿਸ ਤਾਇਨਾਤ ਸੀ ਪਰ ਕਿਸੇ ਨੂੰ ਵੀ ਇਸ ਬਾਰੇ ਪਤਾ ਨਹੀਂ ਸੀ। ਘਟਨਾ ਦੀ ਖ਼ਬਰ ਮਿਲਦਿਆਂ ਹੀ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਖ਼ੁਦ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ।

ਉਨ੍ਹਾਂ ਨੇ ਅਧਿਕਾਰੀਆਂ ਤੋਂ ਸਥਿਤੀ ਦਾ ਜਾਇਜ਼ਾ ਵੀ ਲਿਆ। ਇਸ ਤੋਂ ਇਲਾਵਾ ਉਕਤ ਖੇਤਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਤੋਂ ਪਰਦਾ ਉਠਾਇਆ ਜਾ ਸਕੇ। ਹਾਲਾਂਕਿ, ਹੁਣ ਤੱਕ ਪੁਲਿਸ ਅਧਿਕਾਰੀ ਇਸ ਬਾਰੇ ਬੋਲਣ ਤੋਂ ਕੁਝ ਵੀ ਪ੍ਰਹੇਜ਼ ਕਰ ਰਹੇ ਹਨ। ਜਾਣਕਾਰੀ ਮੁਤਾਬਕ, ਕੋਰੋਨਾ ਕਰਕੇ ਸ਼ਹਿਰ ਵਿੱਚ ਸੁਰੱਖਿਆ ਪਹਿਲਾਂ ਤੋਂ ਹੀ ਸਖਤ ਹੈ। ਹਰ ਰੋਡ ‘ਤੇ ਪੁਲਿਸ ਕਰਮਚਾਰੀ ਤਾਇਨਾਤ ਹੈ।

ਅਜਿਹੀ ਸਥਿਤੀ ‘ਚ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਦੱਸ ਦਈਏ ਕਿ ਜਿਸ ਬੈਂਕ ਵਿਚ ਇਹ ਘਟਨਾ ਵਾਪਰੀ ਹੈ ਉਹ ਚੰਡੀਗੜ੍ਹ ਬਾਰਡਰ ‘ਤੇ ਹੈ। ਇਸ ਬੈਂਕ ‘ਚ ਜ਼ਿਆਦਾਤਰ ਔਰਤਾਂ ਕੰਮ ਕਰਦਿਆਂ ਹਨ। ਅਜਿਹੀ ਸਥਿਤੀ ਵਿੱਚ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਰੈਕੀ ਕੀਤੀ ਸੀ। ਉਨ੍ਹਾਂ ਨੂੰ ਇਸ ਬਾਰੇ ਸਾਰੀ ਜਾਣਕਾਰੀ ਸੀ। ਇਸ ਦੇ ਨਾਲ ਹੀ ਪੁਲਿਸ ਨੇ ਘਟਨਾ ਤੋਂ ਬਾਅਦ ਮੋਹਾਲੀ ਪੁਲਿਸ ਨੇ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ।

NO COMMENTS