ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਕਾਲੀ ਦਲ ਚੋਂ ਪੱਕੀ ਛੁੱਟੀ

0
52

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਨੂੰ ਇਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੁਲਵੰਤ ਸਿੰਘ ਨੂੰ ਪਾਰਟੀ ਦੇ ਜ਼ਿਲ੍ਹਾ ਅਬਜ਼ਰਵਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਤੋਂ ਮਿਲੀ ਰਿਪੋਰਟ ਦੇ ਅਧਾਰ ਤੇ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।ਜਿਸ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਕੁਲਵੰਤ ਸਿੰਘ ਨੇ ਅਨੁਸ਼ਾਸਨ ਕਾਇਮ ਰੱਖਣ ‘ਚ ਪਾਰਟੀ ਦੇ ਆਦੇਸ਼ ਦੀ ਉਲੰਘਣਾ ਕੀਤੀ ਹੈ।

LEAVE A REPLY

Please enter your comment!
Please enter your name here