13,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਮੁਹਾਲੀ ਰਾਕੇਟ ਹਮਲੇ ‘ਚ ਮੁਹਾਲੀ ਪੁਲਿਸ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇਸ ਕੇਸ ਵਿੱਚ ਇੱਕ ਸ਼ੱਕੀ ਨੂੰ ਦਬੋਚਿਆ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਇੱਕ ਸ਼ੱਕੀ ਨੂੰ ਕਾਬੂ ਕੀਤਾ ਹੈ। ਸੂਤਰਾਂ ਮੁਤਾਬਕ ਰਾਕੇਟ ਹਮਲੇ ਦੀ ਸਾਜ਼ਿਸ਼ ਦਾ ਦਾ ਅਹਿਮ ਕਿਰਦਾਰ ਪੁਲਿਸ ਅੜਿੱਕੇ ਆਇਆ ਹੈ।
ਇਸ ਦਾ ਖੁਲਾਸਾ ਪੰਜਾਬ ਪੁਲਿਸ ਦੇ ਡੀਜੀਪੀ ਵੀਕੇ ਭੰਵਰਾ ਅੱਜ ਸ਼ਾਮ ਚਾਰ ਵਜੇ ਪ੍ਰੈੱਸ ਕਾਨਫਰੰਸ ਦੌਰਾਨ ਕਰ ਸਕਦੇ ਹਨ। ਰਾਕੇਟ ਹਮਲੇ ਤੋਂ ਬਾਅਦ ਹਰਿਆਣਾ ਦੇ ਬਾਰਬਾਲਾ ਵਿੱਚ ਮੋਬਾਈਲ ਫੋਨ ਸੁੱਟਿਆ ਗਿਆ ਸੀ ਜਿਸ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਪੁਲਿਸ ਪਿਛਲੇ ਦਿਨਾਂ ਦੌਰਾਨ ਉੱਤਰ ਪ੍ਰਦੇਸ਼ ਤੱਕ ਹਮਲਾਵਰਾਂ ਦੀ ਭਾਲ ਕਰ ਰਹੀ ਸੀ।
ਆਖਰ ਮੁਹਾਲੀ ਬਲਾਸਟ ਦਾ ਖੁੱਲ੍ਹਿਆ ਰਾਜ! ਨਿਸ਼ਾਨ ਸਿੰਘ ਨੇ ਪੁਲਿਸ ਕੋਲ ਕੀਤੇ ਵੱਡੇ ਖੁਲਾਸੇ
ਦੱਸ ਦਈਏ ਕਿ ਆਖਰ ਮੁਹਾਲੀ ਬਲਾਸਟ ਦਾ ਰਾਜ ਖੁੱਲ੍ਹਣ ਲੱਗਾ ਹੈ। ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਨਿਸ਼ਾਨ ਸਿੰਘ ਨੇ ਪੁਲਿਸ ਕੋਲ ਵੱਡੇ ਖੁਲਾਸੇ ਕੀਤੇ ਹਨ। ਪੁਲਿਸ ਸੂਤਰਾਂ ਦਾ ਦਾਅਵਾ ਹੈ ਕਿ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਹੋਏ ਹਮਲੇ ਲਈ ਨਿਸ਼ਾਨ ਸਿੰਘ ਨੇ ਹੀ ਹਮਲਾਵਰਾਂ ਨੂੰ ਰਾਕੇਟ ਪ੍ਰੋਪੈਲਡ ਗ੍ਰੇਨਾਈਟ (ਆਰਪੀਜੀ) ਸਪਲਾਈ ਕੀਤਾ ਸੀ। ਉਂਝ ਅਜੇ ਪੁਲਿਸ ਨੇ ਇਸ ਬਾਰੇ ਅਧਿਕਾਰਤ ਤੌਰ ਉੱਪਰ ਖੁਲਾਸਾ ਨਹੀਂ ਕੀਤਾ।
ਸੂਤਰਾਂ ਮੁਤਾਬਕ ਕਰੀਬ 20 ਦਿਨਾਂ ਤੋਂ ਹਮਲਾਵਰ ਮੁਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ਦੀ ਰੇਕੀ ਕਰ ਰਹੇ ਸਨ। ਜਾਂਚ ਮੁਤਾਬਕ ਮੁਹਾਲੀ ਹਮਲੇ ਵਿੱਚ ਵਰਤੇ ਗਏ ਆਰਪੀਜੀ (ਰਾਕੇਟ ਪ੍ਰੋਪੇਲਡ ਲਾਂਚਰ) ਨੂੰ ਜਨਵਰੀ ਵਿੱਚ ਦੋ ਹਿੱਸਿਆਂ ਵਿੱਚ ਡ੍ਰੋਨ ਰਾਹੀਂ ਪਾਕਿਸਤਾਨ ਤੋਂ ਅੰਮ੍ਰਿਤਸਰ ਭੇਜਿਆ ਗਿਆ ਸੀ।
ਇਸ ਤੋਂ ਇਲਾਵਾ ਪਾਕਿਸਤਾਨ ‘ਚ ਬੈਠੇ ਬੱਬਰ ਖਾਲਸਾ ਇੰਟਰਨੈਸ਼ਨਲ ਤੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਸਬੰਧਤ ਲੋਕ ਨੂੰ ਮੋਹਾਲੀ ਹਮਲੇ ਦੇ ਮਾਸਟਰਮਾਈਂਡ ਮੰਨਿਆ ਜਾ ਰਿਹਾ ਹੈ। ਇਨ੍ਹਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਦੇ ਵੱਖ-ਵੱਖ ਥਾਣਿਆਂ ‘ਤੇ ਹਮਲੇ ਦੀ ਸਾਜ਼ਿਸ਼ ਰਚੀ ਸੀ। ਇਸ ਵਿੱਚ ਹਰਵਿੰਦਰ ਸਿੰਘ ਰਿੰਦਾ ਦੇ ਗਰੁੱਪ ਨਾਲ ਜੁੜੇ ਅੱਤਵਾਦੀਆਂ ਤੇ ਗੈਂਗਸਟਰਾਂ ਦੀ ਭੂਮਿਕਾ ਵੀ ਸਾਹਮਣੇ ਆਈ ਹੈ।
ਸੂਤਰਾਂ ਮੁਤਾਬਕ ਪੰਜਾਬ ਪੁਲਿਸ ਦੇ ਖ਼ੁਫ਼ੀਆ ਵਿੰਗ ਦੇ ਮੁੱਖ ਦਫ਼ਤਰ ਉੱਤੇ ਪਿਛਲੇ ਦਿਨੀਂ ਹੋਏ ਧਮਾਕੇ ਦੇ ਮਾਮਲੇ ’ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨਿਸ਼ਾਨ ਸਿੰਘ ਤੋਂ ਪੁੱਛ ਪੜਤਾਲ ਦੌਰਾਨ ਅਹਿਮ ਖੁਲਾਸੇ ਹੋਏ ਹਨ। ਸੂਤਰਾਂ ਮੁਤਾਬਕ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਹੋਏ ਹਮਲੇ ਲਈ ਨਿਸ਼ਾਨ ਸਿੰਘ ਨੇ ਹੀ ਹਮਲਾਵਰਾਂ ਨੂੰ ਰਾਕੇਟ ਪ੍ਰੋਪੈਲਡ ਗ੍ਰੇਨਾਈਟ (ਆਰਪੀਜੀ) ਸਪਲਾਈ ਕੀਤਾ ਸੀ।