ਮਾਨਸਾ ਵਿਖੇ ਮੁਹਿੰਮ ਤਹਿਤ 0 ਤੋਂ 5 ਸਾਲ ਦੇ 21146 ਬੱਚਿਆਂ ਨੂੰ ਪਿਲਾਈਆਂ ਪੋਲਿਓ ਬੂੰਦਾਂ

0
18

ਮਾਨਸਾ, 01,ਫਰਵਰੀ (ਸਾਰਾ ਯਹਾ /ਜੋਨੀ ਜਿੰਦਲ) : ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 31 ਜਨਵਰੀ 2021 ਤੋਂ ਸੁਰੂ ਹੋਏ ਪਲਸ ਪੋਲਿਓ ਮੁਹਿੰਮ ਦੇ ਤਹਿਤ ਅੱਜ ਦੂਸਰੇ ਦਿਨ 0 ਤੋਂ 5 ਸਾਲ ਤੱਕ ਦੇ 21146 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਸੁਖਵਿੰਦਰ ਸਿੰਘ ਦੱਸਿਆ ਕਿ 0-5 ਸਾਲ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ ਤੇ ਮਾਨਸਾ ਜ਼ਿਲ੍ਹੇ ਵਿੱਚ 70721 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ ਰੈਗੂਲਰ ਬੂਥ 376 ਟੀਮਾਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ’ਤੇ ਪੋਲਿਓ ਬੂੰਦਾਂ ਪਿਲਾਉਣ ਲਈ 12 ਟਰਾਂਜਿਟ ਟੀਮਾਂ ਲਗਾਈਆਂ ਗਈਆਂ ਹਨ ਜੋ ਕਿ ਹਰ ਸਮੇਂ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੂਗੀਆਂ ਝੋਪੜੀਆਂ ਆਦਿ ਨੂੰ ਕਵਰ ਕਰਨ ਲਈ 15 ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਰੇ ਕੰਮ ਨੂੰ ਨੇਪਰੇ ਚਾੜਨ ਲਈ 72

ਸੁਪਰਵਾਈਜ਼ਰ ਲਗਾਏ ਗਏ ਹਨ ਅਤੇ ਜ਼ਿਲ੍ਹਾ ਪੱਧਰ ਤੋਂ ਸੁਪਰਵਾਈਜਰਾਂ ਦੀਆਂ ਟੀਮਾਂ ਵੱਖ-ਵੱਖ ਇਲਾਕਿਆਂ ਲਈ ਕੰਮ ਦਾ ਜਾਇਜਾ ਲੈ ਰਹੀਆਂ ਹਨ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਮੁਹਿੰਮ ਦੇ ਪਹਿਲੇ ਦਿਨ 31 ਜਨਵਰੀ 2021 ਅਤੇ ਅੱਜ 1 ਫਰਵਰੀ ਨੂੰ 60033 ਬੱਚਿਆਂ ਨੂੰ ਪੋਲਿਓ ਬੂਥਾਂ ’ਤੇ ਪੋਲਿਓ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਤੀਸਰੇ ਦਿਨ 2 ਫਰਵਰੀ ਨੂੰ ਬੱਚਿਆਂ ਨੂੰ ਪੋਲਿਓ ਬੂੰਦਾਂ ਘਰ-ਘਰ ਜਾ ਕੇ ਪਿਲਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਬੱਚਾ ਪੋਲਿਓ ਬੂੰਦਾਂ ਪੀਣ ਤੋਂ ਨਾ ਰਹਿ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਜ਼ਰੂਰ ਪਿਲਾਓਣ।

LEAVE A REPLY

Please enter your comment!
Please enter your name here