*ਮੁਹਿੰਮ ਦੇ ਦੂਸਰੇ ਦਿਨ 1516 ਪਰਵਾਸੀ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਧਕ ਬੂੰਦਾਂ-ਸਿਵਲ ਸਰਜਨ*

0
10

ਮਾਨਸਾ 20 ਜੂਨ  (ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸ਼ੈੱਲਰਾਂ, ਭੱਠਿਆਂ, ਝੁੱਗੀਆਂ-ਝੌਂਪੜੀਆਂ, ਫੈਕਟਰੀਆਂ, ਉਸਾਰੀ ਅਧੀਨ ਥਾਵਾਂ ਅਤੇ ਹੋਰ ਮਾਈਗ੍ਰੇਟਰੀ ਵਸੋਂ ਵਾਲੇ ਇਲਾਕਿਆਂ ਵਿੱਚ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ।  ਇਸ ਮੌਕੇ ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਨੇ ਬਲਾਕ ਸਰਦੂਲਗਡ ਦੇ ਕਸਬਾ ਝੁਨੀਰ ਵਿਖੇ ਮਾਈਗ੍ਰੇਟਰੀ ਪਲਸ ਪੋਲੀਓ ਪ੍ਰੋਗਰਾਮ ਵਿਖੇ ਸ਼ਿਰਕਤ ਕੀਤੀ ਅਤੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਅੱਜ 1516 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ ਅਤੇ 2163 ਘਰਾਂ ਦਾ ਦੌਰਾ ਕੀਤਾ ਗਿਆ। ਉਨਾਂ ਦੱਸਿਆ ਕਿ ਮੁਹਿੰਮ ਦੌਰਾਨ ਹੁਣ ਤੱਕ 3452 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ।  ਸਿਵਲ ਸਰਜਨ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ 24 ਵੈਕਸੀਨੇਸ਼ਨ ਟੀਮਾਂ ਅਤੇ 6 ਸੁਪਰਵਾਈਜਰ ਕੰਮ ਕਰ ਰਹੇ ਹਨ। ਇਸ ਮੌਕੇ ਉਨਾਂ ਕੋਵਿਡ-19 ਦੀ ਵੈਕਸੀਨ ਸਬੰਧੀ ਲੋਕਾਂ ਨੂੰ ਉਤਸ਼ਾਹਿਤ ਅਤੇ ਜਾਗਰੂਕ ਕੀਤਾ ਤਾਂ ਜੋ ਕੋਵਿਡ-19 ਵੈਕਸੀਨ ਦੀ ਦੂਸਰੀ ਡੋਜ ਦਾ ਟੀਚਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਲਦ ਪੂਰਾ ਕੀਤਾ ਜਾ ਸਕੇ।  ਇਸ ਮੌਕੇ ਉਨਾਂ ਨਾਲ ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਅਤੇ ਜ਼ਿਲਾ ਪ੍ਰੋਗਰਾਮ ਅਫ਼ਸਰ ਅਵਤਾਰ ਸਿੰਘ ਵੀ ਹਾਜ਼ਰ ਸਨ।        

NO COMMENTS