
ਅੰਮ੍ਰਿਤਸਰ 27 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ): ਜ਼ਿਲ੍ਹੇ ਦੇ ਝੰਡਰ ਥਾਣੇ ਅਧੀਨ ਪੈਂਦੇ ਪਿੰਡ ਵਿੱਚ ਇੱਕ ਨੌਜਵਾਨ ਤੇ ਲੜਕੀ ਦੀਆਂ ਦਰੱਖਤ ਨਾਲ ਲਟਕੀਆਂ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਧਰ, ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਦੋਵੇਂ ਇੱਕੋ ਪਿੰਡ ਵਿੱਚ ਰਹਿੰਦੇ ਹਨ। ਸਵੇਰੇ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਨ੍ਹਾਂ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਜਗਰੂਪ ਸਿੰਘ ਤੇ ਰਾਜਵਿੰਦਰ ਕੌਰ ਵਜੋਂ ਹੋਈ ਹੈ।
ਪੁਲਿਸ ਅਧਿਕਾਰੀ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਦਿੱਤਾ ਹੈ। ਉਨ੍ਹਾਂ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
