ਮੁੱਖ ਚੋਣ ਅਫ਼ਸਰ ਵੱਲੋਂ ਫੋਟੋ ਵੋਟਰ ਸੂਚੀਆਂ-2021 ਦੀ ਵਿਸ਼ੇਸ਼ ਸੁਧਾਈ ਦੀ ਪ੍ਰਗਤੀ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

0
12

ਚੰਡੀਗੜ੍ਹ, 13 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ):ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਵੱਲੋਂ ਫੋਟੋ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਦੀ ਪ੍ਰਗਤੀ ਦੀ ਸਮੀਖਿਆ ਲਈ ਅੱਜ ਗੂਗਲ ਮੀਟ ਰਾਹੀਂ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ।ਜ਼ਿਕਰਯੋਗ ਹੈ ਕਿ ਵੋਟਰ ਸੂਚੀਆਂ ਵਿੱਚ ਸੁਧਾਈ ਲਈ ਯੋਗਤਾ ਮਿਤੀ 01.01.2021 ਹੈ।  ਮੁਹਿੰਮ ਦੇ ਕਾਰਜਕ੍ਰਮ ਨੂੰ ਦੁਹਰਾਉਂਦਿਆਂ ਡਾ. ਰਾਜੂ ਨੇ ਜ਼ੋਰ ਦੇ ਕੇ ਕਿਹਾ ਕਿ ਸੰਚਾਰ ਨੂੰ ਮਜ਼ਬੂਤ ਰੱਖਣਾ ਅਤੇ ਸਾਰੇ ਯੋਗ ਨਾਗਰਿਕਾਂ  ਦੇ ਨਾਂ ਵੋਟਰ ਸੂਚੀ ਵਿੱਚ ਦਰਜ ਕਰਨ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਵੋਟਰ ਸੂਚੀ ਦੀ 100 ਫੀਸਦੀ ਸੁਧਾਈ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ। ਸਮੂਹ ਡਿਪਟੀ ਕਮਿਸ਼ਨਰਾਂ ਵੱਲੋਂ ਇੱਕ ਟੀਮ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਡਾ. ਰਾਜੂ ਨੇ ਇਸ ਤੱਥ `ਤੇ ਚਾਨਣਾ ਪਾਇਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨੇ ਵੋਟਰ ਸੂਚੀ ਦੀ 99 ਫੀਸਦੀ ਦਰੁਸਤੀ ਮੁਕੰਮਲ ਕਰ ਲਈ ਹੈ ਅਤੇ ਵਿਸ਼ਵਾਸ ਜਤਾਇਆ ਹੈ ਕਿ ਜਲਦੀ ਹੀ ਪੰਜਾਬ 100 ਫੀਸਦੀ ਸੁਧਾਈ ਦੇ ਕਾਰਜ ਨੂੰ ਮੁਕੰਮਲ ਕਰ ਲਵੇਗਾ। ਡਾ. ਰਾਜੂ ਨੇ ਅੱਗੇ ਦੱਸਿਆ ਕਿ ਇਹ ਸਾਰੇ ਡਿਪਟੀ ਕਮਿਸ਼ਨਰਾਂ ਦੀ ਨਿਗਰਾਨੀ ਅਤੇ ਅਗਵਾਈ ਹੇਠ ਦਫ਼ਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਫੀਲਡ ਅਧਿਕਾਰੀਆਂ ਦੇ ਸੁਹਿਰਦ ਅਤੇ ਸਮਰਪਿਤ ਯਤਨਾਂ ਸਦਕਾ ਹੀ ਸੰਭਵ ਹੋ ਸਕੇਗਾ।ਡਾ. ਰਾਜੂ ਨੇ 21, 22 ਨਵੰਬਰ ਅਤੇ 5, 6 ਦਸੰਬਰ, 2020 ਨੂੰ ਪੰਜਾਬ ਭਰ ਦੇ ਬੂਥ ਪੱਧਰ `ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਵੱਲ ਧਿਆਨ ਦਿਵਾਇਆ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਖ਼ਾਸਕਰ ਨੌਜਵਾਨ ਵੋਟਰਾਂ, ਐਨਆਰਆਈ ਵੋਟਰਾਂ, ਟ੍ਰਾਂਸਜੈਂਡਰ ਅਤੇ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀਜ਼) `ਤੇ ਧਿਆਨ ਕੇਂਦਰਤ ਕਰਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਪੰਜਾਬ ਦੇ ਨਾਗਰਿਕ ਇਨ੍ਹਾਂ ਚਾਰ ਦਿਨਾਂ ਦੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।ਸ੍ਰੀਮਤੀ ਮਾਧਵੀ ਕਟਾਰੀਆ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਅਧੀਨ ਚੱਲ ਰਹੀਆਂ ਵੱਖ-ਵੱਖ ਆਨਲਾਈਨ ਗਤੀਵਿਧੀਆਂ ਬਾਰੇ ਜਾਣੂ ਕਰਾਇਆ ਅਤੇ ਉਨ੍ਹਾਂ ਨੂੰ ਪ੍ਰੋਗਰਾਮ ਨੂੰ ਹੋਰ ਮਜ਼ਬੂਤੀ ਦੇਣ ਹਿੱਤ ਸਹਿਯੋਗੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।————–

Office of Chief Electoral officer Punjab

NO COMMENTS