
ਚੰਡੀਗੜ•, 01 ਅਗਸਤ(ਸਾਰਾ ਯਹਾ, ਬਲਜੀਤ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਐਸਏਐਸ ਨਗਰ (ਮੋਹਾਲੀ) ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਅੰਮ੍ਰਿਤਸਰ ਵਿਖੇ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਬਰਨਾਲਾ ਵਿਖੇ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਖੇ, ਭਲਾਈ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਫ਼ਿਰੋਜ਼ਪੁਰ ਵਿਖੇ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਫਤਿਹਗੜ• ਸਾਹਿਬ ਵਿਖੇ ਰਾਸ਼ਟਰੀ ਝੰਡਾ ਲਹਿਰਾਉੁਣਗੇ।
ਇਸੇ ਤਰ•ਾਂ ਹੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਵਿਖੇ, ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਹੁਸ਼ਿਆਰਪੁਰ ਵਿਖੇ, ਸਹਿਕਾਰਤਾ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਜਲੰਧਰ ਵਿਖੇ, ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਲੁਧਿਆਣਾ ਵਿਖੇ, ਮਾਲ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਮਾਨਸਾ ਵਿਖੇ, ਖੇਡ ਤੇ ਯੁਵਕ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸ੍ਰੀ ਮੁਕਤਸਰ ਸਾਹਿਬ ਵਿਖੇ, ਸਮਾਜਕ ਸੁਰੱਖਿਆ , ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਪਠਾਨਕੋਟ ਵਿਖੇ , ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਪਟਿਆਲਾ ਵਿਖੇ , ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਖੇ , ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਐਸਬੀਐਸ ਨਗਰ ਵਿਖੇ ਅਤੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਤਰਨ ਤਾਰਨ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।
——-
