*ਮੁੱਖ ਮੰਤਰੀ ਚੰਨੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤੱਕ ਦੇ ਕਰਜਾ ਮਾਫੀ ਦੀ ਸੁਰੁਆਤ ਕੀਤੀ*

0
39

ਮੋਰਿੰਡਾ, 11 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) :ਮੁੱਖ ਮੰਤਰੀ ਪੰਜਾਬ ਸ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਰਿਹਾਇਸ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤੱਕ ਦੇ ਕਰਜਾ ਮਾਫੀ ਦੇ ਸਰਟੀਫਿਕੇਟ ਵੱਢਣ ਦੀ ਸੁਰੂਆਤ ਕੀਤੀ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਰੇ ਸੂਬੇ ਦੇ ਲਾਭਪਾਤਰੀਆਂ ਨੂੰ ਵਿਸੇਸ ਸਮਾਗਮਾਂ ਦੌਰਾਨ ਮੰਤਰੀਆਂ ਅਤੇ ਸਬੰਧਤ ਐਮ ਐਲ ਏਜ ਵਲੋਂ ਇਹ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ ਜਾਣਗੇ। ਉਨਾਂ ਕਿਹਾ ਕਿ ਅੱਜ ਪਹਿਲੇ ਪੜਾਅ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਦੇ 41.48 ਕਰੋੜ ਰੁਪਏ ਦੇ ਕਰਜੇ ਅਤੇ ਪੱਛੜੀਆਂ ਸ੍ਰੇਣੀਆਂ ਦੇ 20.98 ਕਰੋੜ ਰੁਪਏ ਦੇ ਕਰਜੇ ਮਾਫੀ ਦੇ ਸਰਟੀਫਿਕੇਟ ਵੰਡੇ ਜਾ ਰਹੇ ਹਨ।ਸ. ਚੰਨੀ ਨੇ ਅੱਗੇ ਦੱਸਿਆ ਕਿ ਗਰੀਬ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਵੱਲੋਂ ਲੋੜਵੰਦ ਲੋਕਾਂ ਨੂੰ ਕਰਜੇ ਮੁੱਹਈਆ ਕਰਵਾਏ ਜਾਂਦੇ ਹਨ। ਉਨਾਂ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਕਈ ਲੋੜਵੰਦ ਪਰਿਵਾਰ ਇਨਾਂ ਕਰਜਿਆਂ ਨੂੰ ਵਾਪਿਸ ਮੋੜਨ ਵਿਚ ਅਸਮਰਥ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਨੂੰ ਦੇਖਦੇ ਹੋਏ ਕਰਜਾ ਮਾਫੀ ਦਾ ਫੈਸਲਾ ਕੀਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਕਾਰਪੋਰੇਸਨਾਂ ਵੱਲੋਂ ਸਵੈ-ਰੋਜਗਾਰ ਸਥਾਪਿਤ ਕਰਨ ਲਈ ਬਹੁਤ ਹੀ ਘੱਟ ਵਿਆਜ ਦਰਾਂ ਤੋਂ ਕਰਜੇ ਉਪਲਬਧ ਕਰਵਾਏ ਜਾਂਦੇ ਹਨ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਦਿਵਿਆਂਗ ਵਿਅਕਤੀ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀ ਆਪਣੇ ਪੈਰਾਂ ਤੇ ਖੜੇ ਹੋਣ ਸਕਣ। ਇਸ ਮੌਕੇ ਤੇ ਸੰਬੋਧਨ ਕਰਦਿਆਂ ਚੇਅਰਮੈਨ, ਪੰਜਾਬ ਅਨੁਸੂਚਿਤ ਜਾਤੀਆਂ ਭੌ ਅਤੇ ਵਿੱਤ ਨਿਗਮ ਸ. ਭਾਗ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਚੰਨੀ ਵਲੋਂ ਅੱਜ ਕਰਜਾ ਮਾਫੀ ਸਕੀਮ ਦੀ ਸੁਰੁਆਤ ਕਰਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਵਿੱਤ ਨਿਗਮ ਦੇ 26 ਵਿਅਕਤੀਆਂ ਦੇ 50,000 ਰੁਪਏ ਤੱਕ ਦੇ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ ਗਏ ਹਨ ਜਦਕਿ ਪੱਛੜੀਆਂ ਸ੍ਰੇਣੀਆਂ ਦੇ 11 ਲਾਭਪਾਤਰੀਆਂ ਨੂੰ ਕਰਜਾ ਮਾਫੀ ਦੇ ਸਰਟਫੀਕੇਟ ਜਾਰੀ ਕੀਤੇ ਗਏ ਹਨ।ਇਸ ਮੌਕੇ ਜਿਲਾ ਮੈਨੇਜਰ ਅਨੁਸੂਚਿਤ ਜਾਤੀਆਂ ਭੌ ਅਤੇ ਵਿੱਤ ਨਿਗਮ, ਅਵਤਾਰ ਸਿੰਘ ਰਾਏ, ਇੰਫੋਰਸਮੈਂਟ ਅਫਸਰ ਬੈਕਫਿੰਕੋ ਸਤਵਿੰਦਰ ਸਿੰਘ, ਫੀਲਡ ਅਫਸਰ ਅੰਜੂ ਸਰਮਾ, ਸਹਾਇਕ ਜਿਲਾ ਮੈਨੇਜਰ ਬੁੱਧ ਸਿੰਘ ਤੇ ਸੁਖਰਾਮ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।———

NO COMMENTS