*ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਦਾ ਲੋਕਾਂ ਨੂੰ ਅਹਿਮ ਤੋਹਫਾ-ਚਰਨਜੀਤ ਸਿੰਘ ਅੱਕਾਂਵਾਲੀ*

0
28

ਮਾਨਸਾ, 15 ਦਸੰਬਰ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਵੱਖ ਵੱਖ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਅਹਿਮ ਤੋਹਫਾ ਦਿੱਤਾ ਹੈ ਜਿਸ ਤਹਿਤ ਕੋਈ ਵੀ ਨਾਗਰਿਕ ਤੀਰਥ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਸਕਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਮਾਨਸਾ ਤੋਂ ਦਰਬਾਰ ਸਾਹਿਬ ਸ੍ਰੀ ਅਮ੍ਰਿਤਸਰ ਸਾਹਿਬ ਅਤੇ ਤਖ਼ਤ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਸ੍ਰ ਗੁਰਪ੍ਰੀਤ ਸਿੰਘ ਭੁੱਚਰ ਵੀ ਮੌਜੂਦ ਸਨ।
ਸ੍ਰ  ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਆਸਥਾ ਤੇ ਸੇਵਾ ਭਾਵਨਾ ਵਾਲੇ ਲੋਕਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਹਰ ਇਨਸਾਨ ਅੰਦਰ ਸਾਡੇ ਮਹਾਨ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨਾਂ ਦੀ ਤਾਂਘ ਹੁੰਦੀ ਹੈ ਪ੍ਰੰਤੂ ਕਈ ਪਰਿਵਾਰ ਆਰਥਿਕ ਤੰਗੀ ਕਾਰਨ ਤੀਰਥ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਇਸੇ ਮੰਤਵ ਤਹਿਤ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਵੀ ਸ਼ਰਧਾਲੂ ਤੀਰਥ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਨਸਾ ਹਲਕੇ ਤੋਂ ਹੋਰ ਵੱਖ ਵੱਖ ਪ੍ਰਸਿੱਧ ਤੀਰਥ ਅਸਥਾਨਾ ਜਿਵੇਂ ਕਿ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸਾਮ ਧਾਮ ਲਈ ਵੀ ਬੱਸਾਂ ਰਵਾਨਾ ਹੋਣਗੀਆਂ। ਉਨ੍ਹਾਂ ਚੇਅਰਮੈਨ ਮਾਰਕਿਟ ਕਮੇਟੀ ਸ੍ਰ ਗੁਰਪ੍ਰੀਤ ਸਿੰਘ ਭੁੱਚਰ ਦਾ ਵਿਸ਼ੇਸ ਧੰਨਵਾਦ ਕਰਦਿਆ ਕਿਹਾ ਕਿ ਉਹ ਇਸ ਮਹਾਨ ਕਾਰਜ ਲਈ ਪਿਛਲੇ ਤਿੰਨ ਦਿਨ ਤੋ ਦਿਨ ਰਾਤ ਲਗਾਤਾਰ ਸੇਵਾ ਕਰ ਰਹੇ ਹਨ।
ਸ੍ਰੀ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਦੱਸਿਅ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ ਸਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਅਤੇ ਲੋੜ ਅਨੁਸਾਰ ਮੈਡੀਕਲ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।
ਇਸ ਮੌਕੇ ਸ੍ਰ ਗੁਰਸੇਵਕ ਸਿੰਘ ਝੁਨੀਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਸਹਿਬਾਨ, ਵਲੰਟੀਅਰ ਸਾਹਿਬਾਨ ਅਤੇ ਹੋਰ ਸਖਸ਼ੀਅਤਾਂ ਮੌਜੂਦ ਸਨ।

NO COMMENTS