*ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨਕਾਰੀ ਅਧਿਆਪਕ, ਪੁਲਿਸ ਹਿਰਾਸਤ ‘ਚ*

0
30

ਚੰਡੀਗੜ੍ਹ1 ਅਕਤੂਬਰ (ਸਾਰਾ ਯਹਾਂ) ਚੰਡੀਗੜ੍ਹ ਪੁਲਿਸ ਨੇ ਈਟੀਟੀ ਟੈਟ ਪਾਸ ਅਧਿਆਪਕਾਂ ਨੂੰ ਹਿਰਾਸਤ ‘ਚ ਲੈ ਲਿਆ ਜੋ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸੀ।

180 ਅਧਿਆਪਕ ਦੁਪਹਿਰ 2 ਵਜੇ ਦੇ ਕਰੀਬ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਪਹੁੰਚਣ ਵਿੱਚ ਕਾਮਯਾਬ ਹੋਏ ਅਤੇ ਉੱਥੇ ਧਰਨਾ ਸ਼ੁਰੂ ਕਰ ਦਿੱਤਾ।https://60367b5e85c320c80bd58a9571675b34.safeframe.googlesyndication.com/safeframe/1-0-38/html/container.html

ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2016 ਵਿੱਚ 6505 ਅਧਿਆਪਕਾਂ ਦੀ ਭਰਤੀ ਕੀਤੀ ਸੀ।ਪਰ ਇਨ੍ਹਾਂ ਵਿੱਚੋਂ 180 ਅਧਿਆਪਕਾਂ ਨੂੰ ਇਹ ਕਹਿ ਕੇ ਹਟਾਉਣਾ ਦੀ ਕੋਸ਼ਿਸ਼ ਕੀਤੀ ਸੀ ਕਿ ਇਹ ਅਧਿਆਪਕ ਜ਼ਿਆਦਾ ਭਰਤੀ ਹੋ ਗਏ ਹਨ।

ਇਸ ਤੋਂ ਬਾਅਦ ਸਰਕਾਰ ਨੇ ਇਨ੍ਹਾਂ 180 ਅਧਿਆਪਕਾਂ ਦੀ ਤਨਖਾਹ 45000 ਤੋਂ ਘਟਾ ਕੇ 29000 ਕਰ ਦਿੱਤੀ। ਇਹ ਅਧਿਆਪਕ ਮੰਗ ਕਰ ਰਹੇ ਹਨ ਕਿ ਜਦੋਂ ਉਨ੍ਹਾਂ ਦੀ ਭਰਤੀ ਉਸੇ ਪ੍ਰਕਿਰਿਆ ਅਤੇ ਉਸੇ ਇਸ਼ਤਿਹਾਰ ਦੇ ਤਹਿਤ ਕੀਤੀ ਗਈ ਹੈ ਅਤੇ ਉਹ ਸਾਰੀਆਂ ਯੋਗਤਾਵਾਂ ਵੀ ਪੂਰੀਆਂ ਕਰਦੇ ਹਨ, ਫਿਰ ਉਨ੍ਹਾਂ ਨੂੰ ਘੱਟ ਤਨਖਾਹ ਕਿਉਂ ਦਿੱਤੀ ਜਾ ਰਹੀ ਹੈ।

ਤਿੰਨ ਘੰਟੇ ਤੋਂ ਵੱਧ ਸਮਾਂ ਹੋ ਗਿਆ ਸੀ ਜਦੋਂ ਅਧਿਆਪਕ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਧਰਨਾ ਦੇ ਰਹੇ ਸਨ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਉਨ੍ਹਾਂ ਨੂੰ ਜ਼ਬਰਦਸਤੀ ਬੱਸਾਂ ਵਿੱਚ ਲੱਧ ਕੇ ਲੈ ਗਈ।’

NO COMMENTS