
ਚੰਗੀਗੜ•, 15 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਨੇ ਅੱਜ ਕੋਰੋਨਾਵਾਇਰਸ ਨਾਲ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਆਪਣਾ ਅਹਿਮ ਯੋਗਦਾਨ ਪਾਉਂਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਦਾਨ ਦਿੱਤੀ ਹੈ।
ਸ. ਚਾਹਲ ਨੇ ਸਮੂਹ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਲੋਕ ਹਿੱਤ ਵਾਲੇ ਇਸ ਪੁੰਨ ਦੇ ਕਾਰਜ ਵਿੱਚ ਪੰਜਾਬ ਸਰਕਾਰ ਦਾ ਸਾਥ ਦਿੰਦੇ ਹੋਏ ਪੰਜਾਬ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਦਾਨ ਦੇਣ ਲਈ ਅੱਗੇ ਆਉਣ ਤਾਂ ਕਿ ਸੂਬੇ ਦੇ ਲੋੜਵੰਦਾਂ ਨੂੰ ਰਾਹਤ ਪਹੁੰਚਾਈ ਜਾ ਸਕੇ।
ਸ. ਭਰਤਇੰਦਰ ਸਿੰਘ ਚਾਹਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਵਸਨੀਕਾਂ ਦੇ ਹਿੱਤਾਂ ਦੇ ਮੱਦੇਨਜ਼ਰ ਦੇਸ਼ ਭਰ ‘ਚ ਸਭ ਤੋਂ ਪਹਿਲਾਂ ਪੰਜਾਬ ਵਿੱਚ ਕਰਫਿਊ ਲਾਉਣ ਦੇ ਕੀਤੇ ਫੈਸਲੇ ਦੀ ਭਰਵੀਂ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ•ਾਂ ਨੂੰ ਪੂਰਨ ਉਮੀਦ ਹੈ ਕਿ ਪੰਜਾਬ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੋਰੋਨਾਵਾਇਰਸ ਨੂੰ ਹਰਾਉਣ ਵਿੱਚ ਜਰੂਰ ਕਾਮਯਾਬ ਹੋਵੇਗਾ।
ਸ. ਚਾਹਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀ ਸਿਹਤ ਦੀ ਚਿੰਤਾ ਕਰਦਿਆਂ ਕੋਵਿਡ-19 ਦੀ ਮੋਹਾਲੀ ਅਤੇ ਜਲੰਧਰ ਤੋਂ ਰੈਪਿਡ ਟੈਸਟ ਕਰਨ ਦਾ ਵੀ ਫੈਸਲਾ ਲਿਆ ਹੈ ਤਾਂ ਕਿ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
