(ਸਾਰਾ ਯਹਾਂ/ ਮੁੱਖ ਸੰਪਾਦਕ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਇੰਡਸਟਰੀ ਲਈ ਬਿਜਲੀ ਦਰਾਂ ਵਧਾ ਕੇ ਇੰਡਸਟਰੀ ਸੈਕਟਰ ਨਾਲ ਧੋਖਾ ਕੀਤਾ ਹੈ ਕਿਉਂਕਿ ਉਹਨਾਂ ਨੇ ਵਾਅਦਾ ਕੀਤਾ ਸੀ ਕਿ ਇੰਡਸਟਰੀ ਲਈ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਪ੍ਰਦਾਨ ਕੀਤੀ ਜਾਵੇਗੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਨੇ ਇੰਡਸਟਰੀ ਲਈ ਬਿਜਲੀ ਦਰ ਵਿਚ 60 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਹੈ ਜਿਸ ਨਾਲ ਉਹਨਾਂ ਦੀ ਮੁਕਾਬਲਾ ਕਰਨ ਦੀ ਸਮਰਥਾ ਪ੍ਰਭਾਵਤ ਹੋਵੇਗੀ।
ਉਹਨਾਂ ਕਿਹਾ ਕਿ ਪੰਜਾਬ ਤੋਂ ਇੰਡਸਟਰੀ ਪਹਿਲਾਂ ਹੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਵਿਚ ਸ਼ਿਫਟ ਹੋ ਰਹੀਹੈ। ਉਹਨਾਂ ਕਿਹਾ ਕਿ ਹੁਣ ਬਿਜਲੀ ਦਰਾਂ ਵਿਚ ਤਾਜ਼ਾ ਵਾਧੇ ਨਾਲ ਇਹਨਾਂ ਦੇ ਹੋਰ ਰਾਜਾਂ ਵਿਚ ਸ਼ਿਫਟ ਹੋਣ ਦੀ ਰਫਤਾਰ ਵਿਚ ਵਾਧਾ ਹੋਵੇਗਾ ਤੇ ਇਸ ਨਾਲ ਸੂਬੇ ਦੇ ਅਰਥਚਾਰੇ ’ਤੇ ਮਾੜਾ ਪ੍ਰਭਾਵ ਪਵੇਗਾ ਤੇ ਵੱਡੀ ਪੱਧਰ ’ਤੇ ਬੇਰੋਜ਼ਗਾਰੀ ਵਧੇਗੀ।