ਮੁੱਖ ਮੰਤਰੀ ਨੇ ਖੇਤੀਬਾੜੀ ਬਿੱਲਾਂ ‘ਤੇ ਭਾਜਪਾ ਵੱਲੋਂ ਅਕਾਲੀਆਂ ਦੀ ਖੁੰਬ ਠੱਪਣ ਤੋਂ ਬਾਅਦ ਅਕਾਲੀ ਦਲ ਦੀ ਲਾਲਸਾ ਦਾ ਮਖੌਲ ਉਡਾਇਆ

0
34

ਚੰਡੀਗੜ•, 26 ਸਤੰਬਰ (ਸਾਰਾ ਯਹਾ / ਮੁੱਖ ਸੰਪਾਦਕ) ਵਿਵਾਦਤ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਇਕ-ਦੂਜੇ ਖਿਲਾਫ ਸੌਦੇਬਾਜ਼ੀ ਕਰ ਰਹੀਆਂ ਪੁਰਾਣੀਆਂ ਸਹਿਯੋਗੀ ਪਾਰਟੀਆਂ ਅਕਾਲੀ ਦਲ ਤੇ ਭਾਜਪਾ ਵੱਲੋਂ ਜਨਤਕ ਤੌਰ ‘ਤੇ ਆਪਸ ਵਿੱਚ ਦੋਸ਼ ਲਾਉਣ ਦੀ ਖੇਡੀ ਜਾ ਰਹੀ ਸਿਆਸਤ ਦਾ ਮੌਜੂ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਅਕਾਲੀਆਂ ਵੱਲੋਂ ਐਨ.ਡੀ.ਏ. ਗਠਜੋੜ ਨਾ ਛੱਡਣਾ ਉਨ•ਾਂ ਵੱਲੋਂ ਸੱਤਾ ਹਾਸਲ ਕਰਨ ਲਈ ਖਾਹਸ਼ ਤੇ ਲਾਲਚ ਨੂੰ ਸਿੱਧ ਕਰਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਅਤੇ ਕਿਸਾਨਾਂ ਦੀ ਕੀਮਤ ‘ਤੇ ਸੱਤਾ ਸੁੱਖ ਭੋਗਣ ਦੇ ਆਖਰੀ ਪੜਾਵਾਂ ਉਤੇ ਹੈ, ਇਸ ਦੇ ਬਾਵਜੂਦ ਕਿ ਉਨ•ਾਂ ਦੀ ਭਾਈਵਾਲ ਪਾਰਟੀ ਭਾਜਪਾ ਵੱਲੋਂ ਜਨਤਕ ਤੌਰ ‘ਤੇ ਉਨ•ਾਂ ਨੂੰ ਅਪਮਾਨਤ ਕੀਤਾ ਜਾਂਦਾ ਹੈ। ਉਨ•ਾਂ ਅਕਾਲੀ ਦਲ ਦੇ ਦੋਹਰੇ ਮਾਪਦੰਡਾਂ ਅਤੇ ਕਿਸਾਨੀ ਭਾਈਚਾਰੇ ਪ੍ਰਤੀ ਚਿੰਤਾ ਦੀ ਪੂਰਨ ਘਾਟ ਦਾ ਪਰਦਾਫਾਸ਼ ਕੀਤਾ। ਉਹ ਭਾਜਪਾ ਦੇ ਉਸ ਬਿਆਨ ਦਾ ਹਵਾਲਾ ਦੇ ਰਹੇ ਸਨ ਜਿਸ ਵਿੱਚ ਉਨ•ਾਂ ਕਿਹਾ ਸੀ ਕਿ ਭਾਜਪਾ ਨੇ ਖੇਤੀਬਾੜੀ ਬਿੱਲਾਂ ਉਤੇ ਕਿਸਾਨਾਂ ਨੂੰ ਮਨਵਾਉਣ ਦਾ ਕੰਮ ਅਕਾਲੀਆਂ ਉਤੇ ਛੱਡ ਦਿੱਤਾ ਸੀ।
ਮੁੱਖ ਮੰਤਰੀ ਨੇ ਕਿਹਾ, ”ਅਕਾਲੀ ਅਜੇ ਵੀ ਕਿਸਾਨ ਵਿਰੋਧੀ ਤੇ ਲੋਕ ਵਿਰੋਧੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਹਿੱਸਾ ਕਿਉਂ ਹਨ ਜਿਨ•ਾਂ ਨੇ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਕਿਸਾਨਾਂ ਨੂੰ ਰੋਜ਼ੀ ਰੋਟੀ ਤੋਂ ਵਾਂਝੇ ਕਰਨ ਅਤੇ ਪੰਜਾਬ ਨੂੰ ਬਰਾਬਦ ਕਰਨ ਦੀ ਸਾਜਿਸ਼ ਰਚੀ ਹੈ। ਉਨ•ਾਂ ਕਿਹਾ ਕਿ ਅਕਾਲੀ ਦਲ ਹਾਲੇ ਵੀ ਰਾਜਸੀ ਤੌਰ ‘ਤੇ ਬਣੇ ਰਹਿਣ ਲਈ ਆਪਣਾ ਹਰ ਹੀਲਾ ਵਸੀਲਾ ਵਰਤਣ ਦੀ ਕੋਸ਼ਿਸ਼ ਕਰ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸ਼ਰਮਨਾਕ ਤਰੀਕੇ ਨਾਲ ਦੋਹਰੀ ਬੋਲੀ ਬੋਲਣ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਕਿਸਾਨਾਂ ਵਿੱਚ ਫੈਲੇ ਵਿਆਪਕ ਰੋਹ ਤੋਂ ਬਾਅਦ ਆਪਣੀ ਰਾਜਸੀ ਸ਼ਾਖ ਬਚਾਉਣ ਲਈ ਹਰਸਿਮਰਤ ਕੌਰ ਵੱਲੋਂ ਕੇਂਦਰੀ ਵਜ਼ਾਰਤ ਵਿੱਚੋਂ ਅਸਤੀਫਾ ਦੇਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਸੁਖਬੀਰ ਬਾਦਲ ਕੇਂਦਰ ਸਰਕਾਰ ਵਿੱਚੋਂ ਅਕਾਲੀ ਦਲ ਨੂੰ ਬਾਹਰ ਕਰ ਲੈਣਗੇ ਪਰ ਇਸ ਤਰ•ਾਂ ਅਜਿਹਾ ਨਹੀਂ ਹੋਇਆ।
ਗੈਰ-ਸੰਵਿਧਾਨਕ ਤੇ ਗੈਰ-ਲੋਕਤੰਤਰਿਕ ਖੇਤੀਬਾੜੀ ਬਿੱਲਾਂ ਰਾਹੀਂ ਕਾਰਪੋਰੇਟ ਘਰਾਣਿਆਂ ਕੋਲ ਹਿੱਤ ਵੇਚਣ ਵਾਲੀ ਕੇਂਦਰ ਸਰਕਾਰ ਦੀ ਲਗਾਤਾਰ ਹਮਾਇਤ ਕਰਨ ਲਈ ਅਕਾਲੀਆਂ ਉਤੇ ਵਰ•ਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਪੂਰੀ ਤਰ•ਾਂ ਆਪਣੀ ਰਾਜਸੀ ਭਰੋਸੇਯੋਗਤਾ ਗਵਾ ਲਈ ਹੈ ਜਾਂ ਨਵੇਂ ਕਾਨੂੰਨਾਂ ‘ਤੇ ਅੜਿੱਕੇ ਖੜ•ੇ ਕੀਤੇ ਹੋਏ ਹਨ। ਉਨ•ਾਂ ਕਿਹਾ ਕਿ ਅਕਾਲੀ ਦਲ ਦੇ ਖਾਤਮੇ ਲਈ ਬਾਦਲ ਹੀ ਜ਼ਿੰਮੇਵਾਰ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਅਕਾਲੀਆਂ ਪ੍ਰਤੀ ਨਾਰਾਜ਼ਗੀ ਤੋਂ ਲੈ ਕੇ ਭਾਜਪਾ ਨਾਲ ਨਜਿੱਠਣ ਤੱਕ ਜਾਪ ਰਿਹਾ ਹੈ ਕਿ ਅਕਾਲੀ ਦਲ ਪੰਜਾਬ ਦੇ ਰਾਜਸੀ ਨਕਸ਼ੇ ਤੋਂ ਪੂਰੀ ਤਰ•ਾਂ ਅਲੋਪ ਹੋ ਜਾਵੇਗਾ। ਉਨ•ਾਂ ਕਿਹਾ ਕਿ ਪੰਜਾਬ ਦੇ ਲੋਕ ਖਾਸ ਕਰਕੇ ਕਿਸਾਨ ਬਾਦਲਾਂ ਨੂੰ ਉਨ•ਾਂ ਦੇ ਧੋਖੇ ਅਤੇ ਬੇਇਮਾਨੀ ਲਈ ਕਦੇ ਮਾਫ ਨਹੀਂ ਕਰਨਗੇ।
ਸੁਖਬੀਰ ਵੱਲੋਂ ਹਰਸਿਮਰਤ ਦੇ ਕੇਂਦਰੀ ਵਜ਼ਾਰਤ ਵਿੱਚੋਂ ਅਸਤੀਫੇ ਨੂੰ ‘ਪਰਮਾਣੂੰ ਬੰਬ’ ਆਖਣ ਜਿਸ ਨੇ ਪ੍ਰਧਾਨ ਮੰਤਰੀ ਹਿਲਾ ਦਿੱਤਾ, ਉਤੇ ਵਿਅੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਤਾਂ ਇਹ ਇਕ ਫੁੱਸ ਪਟਾਕਾ ਵੀ ਨਹੀਂ ਸੀ ਜਿਸ ਦਾ ਕੋਈ ਅਸਰ ਨਹੀਂ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਭਾਜਪਾ ਅਕਾਲੀਆਂ ਦੀ ਰੱਤੀ ਭਰ ਵੀ ਪਰਵਾਹ ਨਹੀਂ ਕਰਦੇ ਜਿਵੇਂ ਕਿ ਉਸ ਦੇ ਗਠਜੋੜ ਦੇ ਸਾਬਕਾ ਭਾਈਵਾਲ ਦੀ ਆਲੋਚਨਾ ਤੋਂ ਸ਼ਪੱਸ਼ਟ ਹੋ ਰਿਹਾ ਹੈ ਅਤੇ ਹਰਸਿਮਰਤ ਦਾ ਅਸਤੀਫਾ ਵੀ ਝੱਟ ਹੀ ਸਵਿਕਾਰ ਕਰ ਲਿਆ ਗਿਆ। ਉਨ•ਾਂ ਕਿਹਾ ਕਿ ਜਾਪਦਾ ਹੈ ਕਿ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨਾ ਚਾਹੁੰਦੀ ਹੈ। ਉਨ•ਾਂ ਅੱਗੇ ਕਿਹਾ ਕਿ ਜੇ ਅਕਾਲੀ ਦਲ ਨੇ ਸੱਤਾਧਾਰੀ ਗਠਜੋੜ ਆਪਣੇ ਆਪ ਨਹੀਂ ਛੱਡਿਆ ਤਾਂ ਲੱਗਦਾ ਹੈ ਕਿ ਐਨ.ਡੀ.ਏ. ਅਕਾਲੀ ਦਲ ਨੂੰ ਆਪਣੇ ਆਪ ਬਾਹਰ ਕੱਢ ਦੇਵੇਗੀ।
ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਿਸਾਨਾਂ ਦੇ ਅੰਦੋਲਨ ਅਤੇ ਕੱਲ• ਦੇ ਭਾਰਤ/ਪੰਜਾਬ ਬੰਦ ਦੇ ਸੱਦੇ ਦੀ ਸਫਲਤਾ ਦਾ ਸਿਹਰਾ ਲੈਣ ਦੀਆਂ ਉਨ•ਾਂ ਕੋਸ਼ਿਸ਼ਾਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਿਸ ਵਿੱਚ ਸੁਖਬੀਰ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਗਏ। ਉਨ•ਾਂ ਕਿਹਾ ਕਿ ਅਸਲ ਵਿੱਚ ਅਕਾਲੀ ਦਲ ਨੇ ਕਿਸਾਨਾਂ ਵੱਲੋਂ ਬੰਦ ਦੇ ਸੱਦੇ ਤੋਂ ਬਾਅਦ ਸੂਬਾ ਪੱਧਰ ‘ਤੇ ਚੱਕਾ ਜਾਮ ਕਰਨ ਦੇ ਐਲਾਨ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਸਾਬੋਤਾਜ ਕਰਨ ਦੀ ਸ਼ਰਮਨਾਕ ਕੋਸ਼ਿਸ਼ ਕੀਤੀ। ਇਹ ਗੱਲ ਕਿਸਾਨ ਜਥੇਬੰਦੀਆਂ ਦੇ ਗਲੇ ਨਹੀਂ ਉਤਰੀ ਜਿਨ•ਾਂ ਨੇ ਅਕਾਲੀ ਦਲ ਦੀ ਕਾਰਵਾਈ ਦੀ ਸਖਤ ਨਿੰਦਾ ਕੀਤੀ।
——  

LEAVE A REPLY

Please enter your comment!
Please enter your name here