ਮੁੱਖ ਮੰਤਰੀ ਨੇ ਬੁਲਾਈ ਕੈਬਨਿਟ ਮੀਟਿੰਗ, ਖੇਤੀ ਕਾਨੂੰਨਾਂ ‘ਤੇ ਹੋ ਸਕਦਾ ਇਹ ਵੱਡਾ ਫੈਸਲਾ

0
74

ਚੰਡੀਗੜ੍ਹ 14 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਕੈਬਨਿਟ ਮੀਟਿੰਗ ਅੱਜ ਯਾਨੀ 14 ਅਕਤੂਬਰ ਨੂੰ ਹੋਵੇਗੀ। ਇਸ ਦੌਰਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ 19 ਅਕਤੂਬਰ ਨੂੰ ਸੱਦਣ ਬਾਰੇ ਸਹਿਮਤੀ ਬਣ ਰਹੀ ਹੈ ਪਰ ਇਸ ਬਾਬਤ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਜਾਵੇਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨਾਲ ਪਿਛਲੇ ਦਿਨਾਂ ਵਿੱਚ ਕੀਤੀ ਮੀਟਿੰਗ ਦੌਰਾਨ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਵਾਅਦਾ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕੈਪਟਨ ਸਰਕਾਰ ਨੂੰ ਸੈਸ਼ਨ ਸੱਦਣ ਲਈ ਸੱਤ ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ।

ਹਾਲਾਂਕਿ ਕੈਪਟਨ ਕਹਿ ਚੁੱਕੇ ਹਨ ਕਿ ਉਹ ਕਿਸੇ ਦਬਾਅ ਵਿੱਚ ਆ ਕੇ ਕੋਈ ਫੈਸਲਾ ਨਹੀਂ ਲੈਣਗੇ ਬਲਕਿ ਉਹ ਕਿਸਾਨ ਹਿੱਤਾਂ ਨੂੰ ਤਰਜੀਹ ਦੇਣਗੇ। ਉਧਰ, ਅੱਜ ਦਿੱਲੀ ਵਿੱਚ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕੋਈ ਖਾਸ ਹੱਲ ਨਿਕਲਣ ਦੀ ਉਮੀਦ ਨਹੀਂ। ਇਸ ਲਈ ਸੰਘਰਸ਼ ਹੋਰ ਮਘ ਸਕਦਾ ਹੈ। ਕੈਪਟਨ ਵੱਲੋਂ ਅਗਲੇ ਹਾਲਾਤ ਬਾਰੇ ਵੀ ਕੈਬਨਿਟ ਮੀਟਿੰਗ ਵਿੱਚ ਵਿਚਾਰ ਕੀਤੀ ਜਾਏਗੀ।

NO COMMENTS