ਚੰਡੀਗੜ•,(ਸਾਰਾ ਯਹਾ, ਬਲਜੀਤ ਸ਼ਰਮਾ) 3 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਸਪੱਸ਼ਟ ਕੀਤਾ ਕਿ ਕਰਫਿਊ ਨੂੰ 14 ਅਪਰੈਲ ਤੋਂ ਅੱਗੇ ਵਧਾਉਣ ਬਾਰੇ ਕੋਈ ਵੀ ਫੈਸਲਾ ਮੌਜੂਦਾ ਸਥਿਤੀ ‘ਤੇ ਨਿਰਭਰ ਕਰੇਗਾ ਜਿਸ ‘ਤੇ ਉਹ ਰੋਜ਼ਾਨਾ ਨਿੱਜੀ ਤੌਰ ‘ਤੇ ਨਿਗਰਾਨੀ ਰੱਖ ਰਹੇ ਹਨ।
ਮੁੱਖ ਮੰਤਰੀ ਉਨ•ਾਂ ਮੀਡੀਆ ਰਿਪੋਰਟਾਂ ‘ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿਸ ਵਿੱਚ ਇਹ ਕਿਹਾ ਗਿਆ ਕਿ ਉਹ ਕੋਵਿਡ-19 ਦੇ ਮੱਦੇਨਜ਼ਰ ਸੂਬੇ ਵਿੱਚ ਲਗਾਏ ਗਏ ਕਰਫਿਊ ਨੂੰ 14 ਅਪਰੈਲ ਨੂੰ ਨਹੀਂ ਹਟਾਉਣਗੇ। ਉਨ•ਾਂ ਸਪੱਸ਼ਟ ਕੀਤਾ ਕਿ ਉਨ•ਾਂ ਨੇ ਜੋ ਕਿਹਾ ਉਹ ਇਹ ਸੀ ਕਿ ਇਸ ਮੌਕੇ ਇਸ ਬਾਰੇ ਕੋਈ ਪੱਕਾ ਫੈਸਲਾ ਜਾਂ ਸਮਾਂ ਸੀਮਾ ਨਹੀਂ ਦੱਸੀ ਜਾ ਸਕਦੀ। ਉਨ•ਾਂ ਕਿਹਾ ਕਿ ਲੋਕਾਂ ਦੀਆਂ ਜਾਨਾਂ ਅਤੇ ਸੂਬੇ ਨੂੰ ਬਚਾਉਣ ਲਈ ਪਾਬੰਦੀਆਂ ਲੋੜ ਮੁਤਾਬਕ ਜਾਰੀ ਰਹਿਣਗੀਆਂ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਵਿੱਚ ਕਰਫਿਊ/ਲੌਕਡਾਊਨ ਨੂੰ ਹਟਾਉਣ ਜਾਂ ਅੱਗੇ ਵਧਾਉਣ ਬਾਰੇ ਕੋਈ ਵੀ ਫੈਸਲਾ ਉਸ ਸਮੇਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਲਿਆ ਜਾਵੇਗਾ। ਇਹ ਪੂਰੀ ਤਰ•ਾਂ ਉਸ ਸਮੇਂ ਦੇ ਹਾਲਾਤਾਂ ‘ਤੇ ਨਿਰਭਰ ਕਰੇਗਾ।
ਉਨ•ਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਫੈਸਲਾ ਲੈਣਾ ਅਜੇ ਸੰਭਵ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਹਾਲਾਤਾਂ ਵਿੱਚ ਸੁਧਾਰ ਹੁੰਦਾ ਹੈ ਤਾਂ ਅਜਿਹੀਆਂ ਸਖ਼ਤ ਪਾਬੰਦੀਆਂ ਦੀ ਲੋੜ ਨਹੀਂ ਪਵੇਗੀ। ਹਾਲਾਂਕਿ ਜੇ ਸਥਿਤੀ ਗੰਭੀਰ ਹੁੰਦੀ ਹੈ ਤਾਂ ਸਰਕਾਰ ਕੋਲ ਕਰਫਿਊ ਜਾਂ ਲੌਕਡਾਊਨ ਜਾਂ ਕਿਸੇ ਹੋਰ ਜ਼ਰੂਰੀ ਕਦਮਾਂ ਜ਼ਰੀਏ ਕੰਟਰੋਲ ਰੱਖਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੋਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ•ਾਂ ਦੀ ਸਰਕਾਰ ਕਰਫਿਊ ਦੇ ਨਤੀਜੇ ਵਜੋਂ ਉਨ•ਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘੱਟ ਕਰਨ ਲਈ ਵੱਧ ਤੋਂ ਵੱਧ ਕਦਮ ਚੁੱਕ ਰਹੀ ਹੈ। ਉਨ•ਾਂ ਅੱਗੇ ਕਿਹਾ ਕਿ ਬੈਂਕਿੰਗ, ਡਾਕ ਅਤੇ ਕੋਰੀਅਰ, ਫਸਲਾਂ ਦੀ ਵਾਢੀ ਆਦਿ ਵਰਗੀਆਂ ਬਹੁਤ ਸਾਰੀਆਂ ਜ਼ਰੂਰੀ ਸੇਵਾਵਾਂ ਜੋ ਕਿ ਸ਼ੁਰੂ ਵਿਚ ਬੰਦ ਕਰ ਦਿੱਤੀਆਂ ਗਈਆਂ ਸਨ, ਮੁੜ ਚਾਲੂ ਕਰ ਦਿੱਤੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਡਾਕਟਰਾਂ, ਸਿਹਤ ਕਰਮਚਾਰੀਆਂ ਅਤੇ ਨਿਯਮਤ ਮਰੀਜ਼ਾਂ ਨੂੰ ਕਰਫਿਊ ਪਾਸ ਰੱਖਣ ਦੀ ਜ਼ਰੂਰਤ ਨੂੰ ਵੀ ਹਟਾ ਦਿੱਤਾ ਗਿਆ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਨਾਗਰਿਕਾਂ ਦੀ ਜ਼ਿੰਦਗੀ ਨੂੰ ਹੋਰ ਸੌਖਾ ਕਰਨ ਲਈ ਬਹੁਤ ਸਾਰੇ ਹੋਰ ਕਦਮ ਚੁੱਕੇ ਜਾਣਗੇ, ਚਾਹੇ ਕਰਫਿਊ ਜਾਰੀ ਰਹੇ ਜਾਂ ਨਾ ਰਹੇ।
ਕਾਬਲੇਗੌਰ ਹੈ ਕਿ ਕੋਵਿਡ-19 ਦੇ ਸੰਕਟ ਦੇ ਮੱਦੇਨਜ਼ਰ ਕਰਫਿਊ ਲਗਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ, ਇਸ ਤਰ•ਾਂ ਸੂਬਾ ਸਰਕਾਰ ਨੂੰ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਦੇ ਯੋਗ ਬਣਾਇਆ ਗਿਆ। ਮੁੱਖ ਮੰਤਰੀ ਨੇ ਹਾਲਾਂਕਿ ਇਹ ਸਪੱਸ਼ਟ ਕਰ ਦਿੱਤਾ ਕਿ ਸੂਬਾ ਸਰਕਾਰ ਇਸ ਸਬੰਧੀ ਕੋਈ ਢਿੱਲ ਨਹੀਂ ਵਰਤੇਗੀ। ਉਨ•ਾਂ ਅੱਗੇ ਕਿਹਾ ਕਿ ਉਨ•ਾਂ ਸਿਹਤ ਵਿਭਾਗ ਨੂੰ ਪਹਿਲਾਂ ਹੀ ਕਿਸੇ ਵੀ ਸਥਿਤੀ ਸਮੇਤ ਮਹਾਂਮਾਰੀ ਦੇ ਕਮਿਊਨਿਟੀ ਫੈਲਾਅ ਦੀ ਸਥਿਤੀ ਨਾਲ ਨਜਿੱਠਣ ਲਈ ਜੰਗੀ ਪੱਧਰ ‘ਤੇ ਤਿਆਰ ਦੇ ਨਿਰਦੇਸ਼ ਦਿੱਤੇ ਹਨ।