*ਮੁੱਖ ਮੰਤਰੀ ਬਣਦੇ ਹੀ ਮਹਿਲਾ ਕਮਿਸ਼ਨ ਨੇ ਮੰਗਿਆ ਚਰਨਜੀਤ ਚੰਨੀ ਦਾ ਅਸਤੀਫ਼ਾ*

0
238

ਚੰਡੀਗੜ੍ਹ 20,ਸਤੰਬਰ (ਸਾਰਾ ਯਹਾਂ/ਬਿਊਰੋ ਰਿਪੋਰਟ ): ਚਰਨਜੀਤ ਚੰਨੀ ਭਾਵੇਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ ਪਰ ਪਿਛਲੇ ਵਿਵਾਦ ਉਨ੍ਹਾਂ ਦਾ ਪਿੱਛਾ ਨਹੀਂ ਛੱਡ ਰਹੇ ਹਨ।ਚੰਨੀ ਨੂੰ ਮੁੱਖ ਮੰਤਰੀ ਬਣੇ ਅਜੇ ਇੱਕ ਦਿਨ ਵੀ ਨਹੀਂ ਹੋਇਆ ਕਿ ਉਨ੍ਹਾਂ ਦੇ ਅਸਤੀਫ਼ੇ  ਦੀ ਮੰਗ ਹੋਣ ਲਗੀ ਹੈ।ਕੌਮੀ ਮਹਿਲਾ ਕਮਿਸ਼ਨ ਨੇ ਚੰਨੀ ਦਾ ਅਸਤੀਫ਼ਾ ਮੰਗਿਆ ਹੈ।

ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਖ਼ਿਲਾਫ਼ ‘ਮੀ-ਟੂ’ (MeToo allegations) ਮੁਹਿੰਮ ਤਹਿਤ ਦੋਸ਼ ਲਗਾਉਂਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

ਰੇਖਾ ਸ਼ਰਮਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ, ‘‘ਇਕ ਇਹੋ ਜਿਹੇ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਲਗਾਇਆ ਜਾਣਾ ਸ਼ਰਮਨਾਕ ਤੇ ਕਾਫੀ ਇਤਰਾਜ਼ਯੋਗ ਹੈ। ਅਸੀਂ ਨਹੀਂ ਚਾਹੁੰਦੇ ਕਿ ਫਿਰ ਤੋਂ ਕਿਸੇ ਔਰਤ ਨੂੰ ਉਹੀ ਸਭ ਕੁਝ ਸਹਿਣ ਕਰਨਾ ਪਵੇ ਅਤੇ ਉਹੀ ਪ੍ਰੇਸ਼ਾਨੀ ਝੱਲਣੀ ਪਵੇ ਜੋ ਕਿ ਪਹਿਲਾਂ ਇਕ ਆਈਏਐੱਸ ਅਧਿਕਾਰੀ ਨੇ ਝੱਲੀ ਸੀ।’’

LEAVE A REPLY

Please enter your comment!
Please enter your name here