
ਸੁਲਤਾਨਪੁਰ ਲੋਧੀ 27,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼): : ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੇਲਵੇ ਸ਼ਟੇਸ਼ਨ ਤੋਂ ਇੱਕ ਧਮਕੀ ਭਰੀ ਚਿੱਠੀ ਮਿਲੀ ਹੈ। ਇਹ ਚਿੱਠੀ ਇੱਥੇ ਦੇ ਸਟੇਸ਼ਨ ਮਾਸਟਰ ਨੂੰ ਮਿਲੀ ਹੈ।ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਅਕਾਲੀ ਆਗੂਆਂ , ਜਲੰਧਰ ਦੇ ਦੇਵੀ ਤਲਾਬ ਮੰਦਰ, ਪਟਿਆਲਾ ਦੇ ਕਾਲੀ ਮਾਤਾ ਮੰਦਰ, ਜਲੰਧਰ ਰੇਲਵੇ ਸਟੇਸ਼ਨ ਅਤੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਇਹ ਚਿੱਠੀ ਜੈਸ਼-ਏ-ਮੁਹੰਮਦ ਵੱਲੋਂ ਦੱਸੀ ਜਾ ਰਹੀ ਹੈ।ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਚਿੱਠੀ ਸੱਚ ਹੈ ਜਾਂ ਫਰਜ਼ੀ ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ।
