*ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਅਧਿਆਪਕਾਂ ਤੋਂ ਪੜ੍ਹਾਈ ਬਗੈਰ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ, ਚੋਣਾਂ ਤੇ ਜਨਗਣਨਾ ਨਹੀਂ ਕਰਨਗੇ*

0
158

ਚੰਡੀਗੜ੍ਹ 30,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): : ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸਿੱਖਿਆ ਸੁਧਾਰਾਂ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਅਧਿਆਪਕਾਂ ਤੋਂ ਪੜ੍ਹਾਈ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਚੋਣਾਂ ਤੇ ਜਨਗਣਨਾ ਲਈ ਬੇਰੁਜ਼ਗਾਰ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਕੰਮ ਦੇਵਾਂਗੇ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਅਧਿਆਪਕਾਂ ਤੋਂ ਪੜ੍ਹਾਈ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਇਹ ਐਲਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤਾ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ’ਆਪ’ ਸਰਕਾਰ ਸਿੱਖਿਆ ਦੀ ਬਿਹਤਰੀ ਲਈ ਖ਼ਾਸ ਕਦਮ ਚੁੱਕ ਰਹੀ ਹੈ। ਸਿੱਖਿਆ ਅਦਾਰਿਆਂ ਦੀ ਕਰਜ਼ਾ ਮੁਕਤੀ ਤੇ ਅਧਿਆਪਕਾਂ ਲਈ ਬਿਹਤਰ ਕਾਰਗੁਜ਼ਾਰੀ ਦਾ ਮਹੌਲ ਸਿਰਜਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here