*ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਪ੍ਰਾਈਵੇਟ ਸਕੂਲ ਨਹੀਂ ਵਧਾ ਸਕਣਗੇ ਫੀਸਾਂ*

0
57

ਚੰਡੀਗੜ੍ਹ 30,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਖੇਤਰ ਨਾਲ ਸਬੰਧਤ ਦੋ ਵੱਡੇ ਫੈਸਲੇ ਲਏ ਹਨ। ਇਸ ਤਹਿਤ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ‘ਤੇ ਪਾਬੰਦੀ ਲਾ ਦਿੱਤੀ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਤੇ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ। ਮਾਪੇ ਆਪਣੀ ਸਹੂਲਤ ਅਨੁਸਾਰ ਕਿਤਾਬਾਂ ਤੇ ਵਰਦੀ ਖਰੀਦ ਸਕਣਗੇ।


ਉਨ੍ਹਾਂ ਨੇ ਫੇਸਬੁੱਕ ਉੱਪਰ ਵੀਡੀਓ ਪਾ ਕੇ ਕਿਹਾ ਹੈ ਕਿ ਪੰਜਾਬ ਵਿੱਚ ਸਿੱਖਿਆ ਇੰਨੀ ਮਹਿੰਗੀ ਹੋ ਗਈ ਕਿ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ। ਇਸ ਨੂੰ ਰੋਕਣ ਲਈ ਅਸੀਂ ਫ਼ੈਸਲਾ ਲਿਆ ਹੈ ਕਿ ਕੋਈ ਪ੍ਰਾਈਵੇਟ ਸਕੂਲ ਇਸ ਸੈਸ਼ਨ ‘ਚ ਫ਼ੀਸ ਨਹੀਂ ਵਧਾ ਸਕੇਗਾ ਤੇ ਖ਼ਾਸ ਦੁਕਾਨ ਤੋਂ ਕਿਤਾਬਾਂ ਖ਼ਰੀਦਣ ਲਈ ਮਜਬੂਰ ਨਹੀਂ ਕਰੇਗਾ। ਅਸੀਂ ਮਨੁੱਖ ਦੇ ਤੀਜੇ ਨੇਤਰ ਵਿੱਦਿਆ ਨੂੰ ਵਪਾਰ ਨਹੀਂ ਬਣਨ ਦੇਵਾਂਗੇ।

ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸਿੱਖਿਆ ਸੁਧਾਰਾਂ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਅਧਿਆਪਕਾਂ ਤੋਂ ਪੜ੍ਹਾਈ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਚੋਣਾਂ ਤੇ ਜਨਗਣਨਾ ਲਈ ਬੇਰੁਜ਼ਗਾਰ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਕੰਮ ਦੇਵਾਂਗੇ।

LEAVE A REPLY

Please enter your comment!
Please enter your name here