24 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੁਰੀ ਅੰਦਰ ਚਿੱਟੇ ਨਾਲ ਵੀਹ ਸਾਲਾਂ ਨੌਜਵਾਨ ਦੀ ਮੌਤ ਹੋਣ ਨਾਲ ਇਲਾਕੇ ਵਿੱਚ ਸਹਿਮ ਦਾ ਮਹੌਲ ਬਣਿਆ ਹੋਇਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਕੀ ਪਰੋਚਾ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਅਤੇ 302ਦਾ ਪਰਚਾ ਦੋਸ਼ੀਆਂ ਖਿਲਾਫ ਦਰਜ ਕਰਨ ਦੀ ਮੰਗ ਕੀਤੀ। ਦੂਜੇ ਪਾਸੇ ਮ੍ਰਿਤਕ ਦੇ ਭਰਾ ਨੇ ਕਿਹਾ ਕਿ ਜੇਕਰ ਸਾਨੂੰ ਇਨਸਾਫ ਨਾ ਮਿਲਿਆ ਤਾਂ ਧਰਨਾ ਪ੍ਰਦਰਸ਼ਨ ਕਰਾਂਗੇ। ਦੂਜੇ ਪਾਸੇ ਪੁਲਿਸ ਨੇ 174ਦੀ ਕਾਰਵਾਈ ਅਮਲ ਵਿੱਚ ਲਿਆਦੀ ਹੈ ਅਤੇ ਪੋਸਟ ਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਜਾਵੇਗੀ।