*ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਇੱਕ ਹੋਰ ਐਲਾਨ, 35 ਹਜ਼ਾਰ ਮੁਲਾਜ਼ਮਾਂ ਨੂੰ ਵੱਡਾ ਤੋਹਫਾ*

0
136

ਚੰਡੀਗੜ੍ਹ  22,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਹੁਕਮ ਦਿੱਤਾ ਹੈ। ਇਸ ਤਹਿਤ ਪੰਜਾਬ ਵਿੱਚ ਠੇਕੇ ’ਤੇ ਚੱਲ ਰਹੇ 35000 ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 25000 ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ।

\
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ ਮੁਲਾਜ਼ਮਾਂ ਨੂੰ ਗਰੰਟੀਆਂ ਦਿੱਤੀਆਂ ਸੀ। ਇਨ੍ਹਾਂ ਵਿੱਚ ਇੱਕ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗਰੰਟੀ ਸੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਹੁਕਮ ਦਿੱਤਾ ਹੈ। 

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ 25 ਹਜ਼ਾਰ ਨੌਕਰੀਆਂ ਨੌਜਵਾਨਾਂ ਨੂੰ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ 15,000 ਪੁਲਿਸ ਮੁਲਾਜ਼ਮਾਂ ਦੀ ਭਰਤੀ ਨੇ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਉਨ੍ਹਾਂ 23 ਮਾਰਚ ਤੋਂ ਹੈਲਪਲਾਈਨ ਨੰਬਰ ਜਾਰੀ ਕਰਨਾ ਹੈ ਜਿਸ ਰਾਹੀਂ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦਾ ਸੁਨੇਹਾ ਮਿਲੇਗਾ। 

ਅੱਜ ਪੰਜਾਬ (Punjab) ਦੀ ਭਗਵੰਤ ਮਾਨ (Bhagwant Mann) ਸਰਕਾਰ ਦੇ ਪਹਿਲੇ ਵਿਧਾਨ ਸਭਾ (Vidhan Sabha) ਸੈਸ਼ਨ ਦਾ ਤੀਜਾ ਤੇ ਆਖਰੀ ਦਿਨ ਸੀ। ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਨੇ 2022-23 ਦੇ 3 ਮਹੀਨਿਆਂ ਦਾ ਬਜਟ ਪੇਸ਼ ਕਰਦਿਆਂ ਦੱਸਿਆ ਕਿ ਅਪਰੈਲ ਤੋਂ ਜੂਨ ਤੱਕ ਲੇਖਾ-ਜੋਖਾ ਗਰਾਂਟ 37,120 ਕਰੋੜ ਰੁਪਏ ਬਣਦੀ ਹੈ। ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ।

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸਵੇਰੇ 11:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਉਹ ਇਸ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੀ ਫ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਮਿਲਣ ਦਾ ਸਮਾਂ ਮੰਗਿਆ ਸੀ।ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਤੋਂ ਮੁਲਕਾਤ ਲਈ ਸਮਾਂ ਮੰਗਦਿਆਂ ਕਿਹਾ ਸੀ ਕਿ ਕੇਂਦਰ ਸਰਕਾਰ (Union Govt.) ਨਾਲ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।

NO COMMENTS