*ਮੁੱਖ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਾਰਿਵਾਰਿਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜੂਰੀ*

0
8

ਚੰਡੀਗੜ੍ਹ 2 ਅਕਤੂਬਰਸਾਰਾਯਹਾਂ/ਮੁੱਖ ਸੰਪਾਦਕ) :
ਮੁਲਾਜ਼ਮ ਪੱਖੀ ਇਕ ਵੱਡਾ ਫੈਸਲਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ਨਿਚਰਵਾਰ ਨੂੰ ਸੇਵਾ ਮੁਕਤੀ ਤੋਂ ਪਹਿਲਾਂ ਮੌਤ ਹੋਣ ਦੇ ਮਾਮਲੇ ਵਿਚ ਪਾਰਿਵਾਰਿਕ ਪੈਨਸ਼ਨ ਦਾ ਲਾਭ ਨਵੀ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਵੀ ਦੇਣ ਲਈ ਹਰੀ ਝੰਡੀ ਦੇ ਦਿੱਤੀ। ਇਸ ਦੇ ਨਾਲ ਹੀ 5-5-2009 ਦੇ ਪਾਰਿਵਾਰਿਕ ਪੈਨਸ਼ਨ ਸਬੰਧੀ ਦਿਸ਼ਾ ਨਿਰਦੇਸ਼ਾਂ ਅਤੇ ਮਿਤੀ 4-9-2019 ਨੂੰ ਇਸ ਮੁੱਦੇ ਨਾਲ ਜੁੜੀਆਂ ਹਦਾਇਤਾਂ ਅਪਣਾਏ ਜਾਣ ਨੂੰ ਵੀ ਮਨਜੂਰੀ ਦੇ ਦਿੱਤੀ ਗਈ। ਪੰਜਾਬ ਸਿਵਿਲ ਸੇਵਾਵਾਂ ਨਿਯਮ- ਜਿਲਦ 2 ਤਹਿਤ ਪ੍ਰਾਵਧਾਨਾਂ ਅਨੁਸਾਰ ਭਾਰਤ ਸਰਕਾਰ ਦੇ ਅਜਿਹੀ ਹੀ ਸਥਿਤੀ ਵਾਲੇ ਮੁਲਾਜ਼ਮਾਂ ਉੱਤੇ ਲਾਗੂ ਹੁੰਦੀ ਨਵੀਂ ਪੈਨਸ਼ਨ ਸਕੀਮ ਤਹਿਤ ਕਵਰ ਹੁੰਦੇ ਮੁਲਾਜ਼ਮਾਂ ਸਬੰਧੀ ਸੂਬਾ ਸਰਕਾਰ ਵਲੋਂ ਸੋਧਾਂ ਕੀਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਵਿੱਤ ਵਿਭਾਗ ਦੀ ਉਸ ਤਜਵੀਜ਼ ਲਈ ਸਹਿਮਤੀ ਦਿੱਤੀ ਹੈ ਜਿਸ ਨੂੰ ਕਿ 26 ਅਗਸਤ 2021 ਨੂੰ ਮੰਤਰੀ ਮੰਡਲ ਵੱਲੋਂ ਮਨਜੂਰੀ ਦੇ ਦਿੱਤੀ ਗਈ ਸੀ।

LEAVE A REPLY

Please enter your comment!
Please enter your name here