ਚੰਡੀਗੜ੍ਹ,05,ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) :ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਪੰਜਾਬੀ ਜਾਗਰਣ’ ਦੇ ਸੰਪਾਦਕ ਵਰਿੰਦਰ ਸਿੰਘ ਵਾਲੀਆ ਦੀ ਮਾਤਾ ਸਰਦਾਰਨੀ ਦਲਜੀਤ ਕੌਰ (95) ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਜਲੰਧਰ ਵਿਖੇ ਲੰਮੀ ਬਿਮਾਰੀ ਤੋਂ ਬਾਅਦ ਚੱਲ ਵਸੇ।
ਉਹ ਆਪਣੇ ਪਿੱਛੇ ਤਿੰਨ ਧੀਆਂ ਅਤੇ ਇੱਕ ਪੁੱਤਰ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਸਰਦਾਰਨੀ ਦਲਜੀਤ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ,ਜੋ ਆਪਣੇ ਪਰਿਵਾਰ ਲਈ ਪ੍ਰੇਰਣਾ ਅਤੇ ਊਰਜਾ ਦਾ ਸਰੋਤ ਸਨ”।
ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ
ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ
ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
ਪਰਿਵਾਰਕ ਮੈਂਬਰਾਂ ਅਨੁਸਾਰ ਸਰਦਾਰਨੀ ਦਲਜੀਤ ਕੌਰ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 7 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਜਲੰਧਰ ਵਿਖੇ ਸੂਰਿਆ ਇਨਕਲੇਵ ਨੇੜੇ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੀਨਿਊ ਵਿਖੇ ਹੋਵੇਗੀ।
———–