
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 22 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਦੱਸਦਿਆਂ ਉਨਾਂ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ।
ਅੱਜ ਇੱਥੇ ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਅਤੇ ਉਨਾਂ ਦੇ ਪਿਤਾ ਸ. ਕਿ੍ਰਸ਼ਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਆਪਣੇ ਵਿਚਾਰ ਪ੍ਰਗਟ ਕਰਦਿਆਂ ਭਾਰਤੀ ਆਜ਼ਾਦੀ ਸੰਘਰਸ਼ ਵਿੱਚ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਵਡਮੁੱਲੇ ਯੋਗਦਾਨ ਅਤੇ ਜਜਬੇ ਨੂੰ ਯਾਦ ਕੀਤਾ।
ਉਨਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਫਖਰ ਹੈ ਕਿ ਆਜ਼ਾਦੀ ਸੰਘਰਸ਼ ਵਿਚ ਪੰਜਾਬੀ ਯੋਧਿਆਂ ਨੇ ਅਹਿਮ ਭੂਮਿਕਾ ਨਿਭਾਈ ਅਤੇ ਆਪਣੇ ਦੇਸ਼ ਦੀ ਮਿੱਟੀ ਦਾ ਕਰਜ ਅਦਾ ਕੀਤਾ।
