*ਮੁੱਖ ਮੰਤਰੀ ਵੱਲੋਂ ਲਏ ਜਾ ਰਹੇ ਇਤਿਹਾਸਿਕ ਫੈਸਲਿਆਂ ਨਾਲ ਲੋਕ ਬਾਗੋ ਬਾਗ- ਮਾਨਸ਼ਾਹੀਆ*

0
50

ਮਾਨਸਾ, 9 ਨਵੰਬਰ(ਸਾਰਾ ਯਹਾਂ/ਬਲਜੀਤ ਸ਼ਰਮਾ/ਮੁੱਖ ਸੰਪਾਦਕ )-ਪੰਜਾਬ ਦੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵੱਲੋ ਲਗਾਤਾਰ ਲੋਕ ਹਿੱਤ ਵਿੱਚ ਲਏ ਜਾ ਰਹੇ ਇਤਿਹਾਸਕ ਫੈਸਲਿਆਂ ਨਾਲ ਲੋਕ ਬਾਗੋ ਬਾਗ ਨਜ਼ਰ ਆ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਸ੍ਰ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੀ ਦੂਰ ਅੰਦੇਸ਼ੀ ਵਾਲੀ ਸੋਚ ਸਦਕਾ ਪੰਜਾਬ ਦੇ ਸਮੂਹ ਵਰਗਾਂ ਨੂੰ ਰਾਹਤ ਦੇਣ ਦਾ ਸਿਲਸਲਾ ਸ਼ੁਰੂ ਕੀਤਾ ਹੋਇਆ ਹੈ ਜਿਸ ਨਾਲ ਮਹਿੰਗਾਈ ਦੀ ਮਾਰ ਹੇਠ ਦੱਬੇ ਪਏ ਲੋਕਾਂ ਨੂੰ ਸਕੂਨ ਮਿਲਿਆ ਹੈ। ਉਹਨਾਂ ਕਿਹਾ ਕਿ ਰੋਜ਼ਾਨਾ ਦੀ ਘਰੇਲੂ ਜ਼ਿੰਦਗੀ ਨੂੰ ਪ੍ਰਭਾਵਿਤ ਕਰਨ ਵਾਲੀਆਂ ਵਸਤਾਂ ਦੀਆਂ ਕੀਮਤਾਂ ਘਟ ਕਰਨ ਦੀ ਆਰੰਭੀ ਗਈ ਮੁਹਿੰਮ ਨਾਲ ਜਿੱਥੇ ਕਾਂਗਰਸ ਵਿਰੋਧੀ ਧਿਰਾਂ ਦੇ ਮੂੰਹ ਬੰਦ ਹੋ ਗਏ ਹਨ ਓਥੇ ਹੀ ਲੋਕਾਂ ਦੇ ਮਨਾਂ ਅੰਦਰ ਮੁੱਖ ਮੰਤਰੀ ਪੰਜਾਬ ਸਮੇਤ ਸਮੁੱਚੀ ਕਾਂਗਰਸ ਪਾਰਟੀ ਪ੍ਰਤੀ ਵਿਸ਼ਵਾਸ ਹੋਰ ਪ੍ਰਪੱਕ ਹੋਇਆ ਹੈ। ਵਿਧਾਇਕ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਣ ਨਾਲ ਸੂਬਾ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ ਅਤੇ ਹੁਣ ਰੇਤੇ ਦੀਆਂ ਵਧੀਆਂ ਹੋਈਆਂ ਕੀਮਤਾਂ ਨੂੰ ਸਖ਼ਤੀ ਨਾਲ ਰੋਕ ਲਾਉਣ ਲਈ ਮੁੱਖ ਮੰਤਰੀ ਵੱਲੋਂ ਚੁੱਕਿਆ ਗਿਆ ਕਦਮ ਸ਼ਲਾਘਾਯੋਗ ਹੈ।

NO COMMENTS