ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

0
40

ਚੰਡੀਗੜ, 2 ਜਨਵਰੀ (ਸਾਰਾ ਯਹਾ / ਮੁੱਖ ਸੰਪਾਦਕ)  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 86 ਵਰਿਆਂ ਦੇ ਸਨ ਜੋ ਅੱਜ ਸਵੇਰੇ ਦਿੱਲੀ ਵਿੱਚ ਏਮਜ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
        ਇਕ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੂੰ ਉੱਘੇ ਕਾਂਗਰਸੀ ਨੇਤਾ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਪਹੁੰਚਿਆ ਹੈ ਜੋ ਅੱਠ ਵਾਰ ਚੁਣੇ ਗਏ ਲੋਕ ਸਭਾ ਮੈਂਬਰ, ਸਾਬਕਾ ਕੇਂਦਰੀ ਮੰਤਰੀ, ਬਿਹਾਰ ਦੇ ਸਾਬਕਾ ਰਾਜਪਾਲ ਅਤੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਸਨ । ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਆਖਰੀ ਦਮ ਤੱਕ ਸਮਾਜ ਦੇ ਗਰੀਬ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਅਤੇ ਤਰੱਕੀ ਲਈ ਅਣਥੱਕ ਕਾਰਜ ਕੀਤੇ।
        ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

NO COMMENTS