
ਚੰਡੀਗੜ, 2 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਨੇ ਵੀਰਵਾਰ ਨੂੰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਐਡਵੋਕੇਟ ਸ਼ੇਖਰ ਸ਼ੁਕਲਾ ਨੂੰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਵਜੋਂ ਸਹੁੰ ਚੁਕਾਈ।
ਜ਼ਿਕਰਯੋਗ ਹੈ ਕਿ ਸ੍ਰੀ ਸ਼ੁਕਲਾ ਪੰਜਾਬ ਬ੍ਰਾਹਮਣ ਸਭਾ ਦੇ ਪ੍ਰਧਾਨ ਤੋਂ ਇਲਾਵਾ ਰੋਪੜ ਿਕਟ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ ਵੀ ਹਨ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਨਾਲ ਉਨਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।———-
