ਮੁੱਦਾ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਰੱਦ ਕਰਵਾਉਣ ਦਾ, ਮੋਰਚਾ 40 ਵੇਂ ਦਿਨ ਵਿੱਚ ਦਾਖਲ

0
12

ਬੁਢਲਾਡਾ – 11 ਨਵੰਬਰ (ਸਾਰਾ ਯਹਾ /ਅਮਨ ਮਹਿਤਾ) –  ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਨਵੇਂ ਖੇਤੀ ਸਬੰਧੀ ਕਾਲੇ ਕਾਨੂੰਨਾਂ ਖਿਲਾਫ਼ ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ ‘ਤੇ ਚੱਲ ਰਿਹਾ ਕਿਸਾਨਾਂ ਦਾ ਮੋਰਚਾ ਅੱਜ 40 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅੱਜ  ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਿਲਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ , ਸਤਪਾਲ ਸਿੰਘ ਬਰੇ , ਭਾਰਤੀ ਕਿਸਾਨ ਯੂਨੀਅਨ ( ਕਾਦੀਆਂ ) ਦੇ ਸੂਬਾਈ ਆਗੂ ਕੁਲਦੀਪ ਸਿੰਘ ਚੱਕ ਭਾਈਕੇ , ਕੁਲ ਹਿੰਦ ਕਿਸਾਨ ਸਭਾ ਦੇ ਆਗੂ ਹਰਮੀਤ ਸਿੰਘ ਬੋੜਾਵਾਲ ,

ਸੁਖਦੇਵ ਸਿੰਘ ਕਬੀਲਦਾਰ , ਜਮਹੂਰੀ ਕਿਸਾਨ ਸਭਾ ਦੇ ਜਿਲਾ ਜਨਰਲ ਸਕੱਤਰ ਅਮਰੀਕ ਸਿੰਘ ਫਫੜੇ , ਆਲ ਇੰਡੀਆ ਕਿਸਾਨ ਸਭਾ ਦੇ ਜਿਲਾ ਆਗੂ ਜਸਵੰਤ ਸਿੰਘ ਬੀਰੋਕੇ  ਨੇ ਸੰਬੋਧਨ ਕੀਤਾ ।ਕਿਸਾਨ ਆਗੂਆਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਦੇਸ਼ ਦੀ ਆਰਥਿਕਤਾ ਮੁੱਖ ਤੌਰ ‘ਤੇ ਖੇਤੀਬਾੜੀ ਦੇ ਕਾਰੋਬਾਰ ‘ਤੇ ਨਿਰਭਰ ਹੈ , ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਖੇਤੀ ਦੇ ਧੰਦੇ ਅਤੇ ਇਸ ਦੇ ਉਤਪਾਦਨ ‘ਤੇ ਬਹੁਕੌਮੀ ਕੰਪਨੀਆਂ ਦੀ ਇਜਾਰੇਦਾਰੀ ਕਾਇਮ ਹੋ ਜਾਵੇਗੀ ਅਤੇ ਦੇਸ਼ ਦੀ ਆਰਥਿਕਤਾ ਲੜਖੜਾ ਜਾਵੇਗੀ ,

ਜਿਸ ਕਾਰਨ ਦੇਸ਼ ਮੁੜ ਗੁਲਾਮ ਹੋ ਜਾਵੇਗਾ । ਕਿਸਾਨ ਆਗੂਆਂ ਨੇ ਕਿਹਾ ਕਿ 26-27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਦੀਆਂ ਯੋਜਨਾਬੱਧ ਢੰਗ ਨਾਲ ਤਿਆਰੀਆਂ ਸਮੁੱਚੇ ਦੇਸ਼ ਵਿੱਚ ਚੱਲ ਰਹੀਆਂ ਹਨ , ਲੱਖਾਂ ਦੀ ਤਦਾਦ ਵਿੱਚ ਕਿਸਾਨ ਦਿੱਲੀ ਪਹੁੰਚਣਗੇ । ਇਸ ਮੌਕੇ ‘ਤੇ ਹਰਿੰਦਰ ਸਿੰਘ ਸੋਢੀ , ਐਡਵੋਕੇਟ ਸਵਰਨਜੀਤ ਸਿੰਘ ਦਲਿਓ , ਦਰਸ਼ਨ ਸਿੰਘ ਗੁਰਨੇ , ਬਲਦੇਵ ਸਿੰਘ ਪਿੱਪਲੀਆਂ  , ਸੁਖਦੇਵ ਸਿੰਘ ਗੰਢੂ ਕਲਾਂ, ਅਮਰੀਕ ਸਿੰਘ ਮੰਦਰਾਂ ਆਦਿ ਨੇ ਸੰਬੋਧਨ ਕੀਤਾ । ਇਸ ਮੌਕੇ ਭੋਲਾ ਖਾਨ ਗੁੜੱਦੀ , ਚਿੜੀਆ ਸਿੰਘ ਗੁਰਨੇ ਨੇ ਇੰਨਕਲਾਬੀ ਗੀਤ ਪੇਸ਼ ਕੀਤੇ।

NO COMMENTS