*ਮੂਸੇਵਾਲਾ ਅਤੇ ਕਿਸਾਨਾਂ ਦੇ ਅਕਾਊਂਟ ਤੋਂ ਬਾਅਦ ਹੁਣ ਖਾਲਸਾ ਏਡ ਦੇ ਸੰਸਥਾਪਕ ਦਾ ਟਵਿਟਰ ਅਕਾਊਂਟ ਭਾਰਤ ‘ਚ ਬੈਨ, ਭਾਜਪਾ ‘ਤੇ ਇਹ ਇਲਜ਼ਾਮ*

0
45

02 ,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼) : ਸਿੱਧੂ ਮੂਸੇਵਾਲਾ ਦੇ ਗਾਣੇ SYL ਅਤੇ ਕਿਸਾਨਾਂ ਦੇ ਟਵਿਟਰ ਅਕਾਊਂਟ ਤੋਂ ਬਾਅਦ ਹੁਣ ਦੇਸ਼ ਵਿਦੇਸ਼ ‘ਚ ਮਨੁੱਖਤਾ ਦੀ ਸੇਵਾ ਕਰਨ ਵਾਲੀ ਸੰਸਥਾ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦਾ ਟਵਿਟਰ ਆਊਂਟ ਭਾਰਤ  ‘ਚ ਬੈਨ ਕਰ ਦਿੱਤਾ ਗਿਆ ਹੈ ਇਹ ਜਾਣਕਾਰੀ ਖੁਦ ਰਵੀ ਸਿੰਘ ਖਾਲਸਾ ਵੱਲੋਂ ਹੀ ਦਿੱਤੀ ਗਈ ਹੈ । ਉਹਨਾਂ ਆਪਣੀ ਫੇਸਬੁੱਕ  ‘ਤੇ ਇੱਕ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਜਿਸ ‘ਚ ਭਾਜਪਾ  ‘ਤੇ ਨਿਸ਼ਾਨਾ ਸਾਧਿਆ ਗਿਆ। 


ਰਵੀ ਸਿੰਘ ਖਾਲਸਾ ਨੇ ਆਪਣੇ ਪੋਸਟ ‘ਚ ਲਿਖਿਆ ਕਿ ਉਨ੍ਹਾਂ ਦਾ ਟਵਿਟਰ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਉਨ੍ਹਾਂ ਲਿਖਿਆ ਕਿ ਬੀਜੇਪੀ ਦੇ ਅਧੀਨ ਲੋਕਤੰਤਰ ਦਾ ਅਸਲੀ ਚਿਹਰਾ ਹੈ। ਸਿੱਖ ਸੋਸ਼ਲ ਮੀਡੀਆ ਅਕਾਊਂਟ ‘ਤੇ ਬੈਨ ਲਾਉਣ ਨਾਲ ਆਵਾਜ਼ਾਂ ਉੱਠਣ ਤੋਂ ਰੋਕਿਆ ਨਹੀਂ ਜਾ ਸਕਦਾ। ਅਸੀਂ ਹੋਰ ਉੱਚੀ ਆਵਾਜ਼ਾਂ ਉਠਾਵਾਂਗੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਗਰੂਰ ਜ਼ਿਮਨੀ ਚੋਣਾਂ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ SYL ਗਾਣਾ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਇਸ ਦਾ ਕਾਰਨ ਵੀ ਸਰਕਾਰ ਤੋਂ ਲੀਗਲ ਸ਼ਿਕਾਇਤ ਦੱਸਿਆ ਗਿਆ ਸੀ। ਇਸ ਗਾਣੇ ਵਿੱਚ ਹਰਿਆਣਾ ਤੇ ਪੰਜਾਬ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਉਠਾਇਆ ਗਿਆ ਸੀ।

ਇਸ ਮਗਰੋਂ ਕਿਸਾਨਾਂ ਦੀ ਹਿਮਾਇਤ ਕਰਨ ਵਾਲਾ ‘ਟਰੈਟਰ ਟੂ ਟਵਿੱਟਰ’ (Tractor2twitr) ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਭਾਰਤ ਵਿੱਚ ਇਸ ਅਕਾਊਂਟ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਮਰਹੂਮ ਆਗੂ ਗਗਨਦੀਪ ਸਿੰਘ ਚੱਢਾ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ

ਕਿਸਾਨ ਅੰਦੋਲਨ ਵੇਲੇ ਇਸ ਅਕਾਊਂਟ ਨੇ ਵੱਡੀ ਭੂਮਿਕਾ ਨਿਭਾਈ ਸੀ। ਇਸ ਹੈਂਡਲ ਤੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਟਵੀਟ ਕੀਤੇ ਜਾਂਦੇ ਸਨ। ਕਿਸਾਨੀ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਟਵਿੱਟਰ ਟ੍ਰੈਂਡ ਕਰਵਾਏ ਜਾਂਦੇ ਸਨ। 

LEAVE A REPLY

Please enter your comment!
Please enter your name here