*ਮੂੰਗੀ ਦੀ ਫਸਲ 7275/- ਰੁਪਏ ਪ੍ਰਤੀ ਕੁਇੰਟਲ ਐਮ.ਐਸ.ਪੀ. ’ਤੇ ਖਰੀਦੀ ਜਾਵੇਗੀ -ਡਿਪਟੀ ਕਮਿਸ਼ਨਰ ਮਾਨਸਾ*

0
18

ਮਾਨਸਾ, 10 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਖਰੀਦ ਸੂਬੇ ਅੰਦਰ ਪਹਿਲੀ ਵਾਰ ਐਮ.ਐਸ.ਪੀ. (ਸਮਰਥਨ ਮੁੱਲ) ’ਤੇ ਮਾਰਕਫੈੱਡ ਵੱਲੋਂ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮਾਰਕਫੈੱਡ ਨੂੰ ਮੂੰਗ ਦੀ ਖਰੀਦ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਮ.ਐਸ.ਪੀ. 7275/- ਰੁਪਏ ਪ੍ਰਤੀ ਕੁਇੰਟਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਜੁਲਾਈ 2022 ਤੱਕ ਦਾ ਸਮਾਂ ਮੂੰਗੀ ਦੀ ਫਸਲ ਦੀ ਖਰੀਦ ਲਈ ਨਿਰਧਾਰਿਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਮਾਨਸਾ, ਬੁਢਲਾਡਾ ਅਤੇ ਸਰਦੂਲਗੜ ਮੰਡੀਆਂ ਵਿੱਚ ਕਿਸਾਨ ਮੂੰਗੀ ਦੀ ਫਸਲ ਲਿਆ ਸਕਦੇ ਹਨ। ਉਨਾਂ ਦੱਸਿਆ ਕਿ ਖਰੀਦ ਪ੍ਰਕਿਰਿਆ ਦੇ ਕੰਮ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਮਾਨਸਾ ਮੰਡੀ ਲਈ ਇੰਸਪੈਕਟਰ ਗਗਨਦੀਪ ਸਿੰਘ (ਮੋਬਾਇਲ 94633-05628) ਅਤੇ ਸੈਕਟਰੀ ਮਾਰਕਿਟ ਕਮੇਟੀ ਜੈ ਸਿੰਘ (94634-70047) ਨੂੰ ਨਿਯੁਕਤ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਇਸੇ ਤਰਾਂ ਬੁਢਲਾਡਾ ਲਈ ਇੰਸਪੈਕਟਰ ਲਖਵਿੰਦਰ ਸਿੰਘ (ਮੋਬਾਇਲ 94652-66093) ਅਤੇ ਸੈਕਟਰੀ ਮਾਰਕਿਟ ਕਮੇਟੀ ਬੁਢਲਾਡਾ ਮਨਮੋਹਨ ਸਿੰਘ (98154-49753) ਨੂੰ ਨਿਯੁਕਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਰਦੂਲਗੜ ਲਈ ਇੰਸਪੈਕਟਰ ਯੋਗੇਸ਼ ਕੁਮਾਰ (ਮੋਬਾਇਲ 94645-88661) ਅਤੇ ਸੈਕਟਰੀ ਮਾਰਕਿਟ ਕਮੇਟੀ ਜਗਤਾਰ ਸਿੰਘ (94173-08397) ਨੂੰ ਨਿਯੁਕਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੂੰਗੀ ਦੀ ਖਰੀਦ ਤੋਂ ਪਹਿਲਾਂ ਕਿਸਾਨਾਂ ਦੀ ਰਜਿਸਟੇ੍ਰਸ਼ਨ ਮੰਡੀ ਵਿੱਚ ਸਥਿਤ ਮਾਰਕਿਟ ਕਮੇਟੀ ਦਫ਼ਤਰ ਵਿਖੇ ਹੋਵੇਗੀ ਅਤੇ ਪਟਵਾਰੀ ਵੱਲੋਂ ਸਬੰਧਤ ਕਿਸਾਨਾਂ ਦੀ ਮੰੁਗ ਦੀ ਪੈਦਾਵਾਰ ਦੀ ਪ੍ਰਮਾਣਿਕਤਾ ਨੂੰ ਤਸਦੀਕ ਕੀਤਾ ਜਾਵੇਗਾ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਮੂੰਗੀ ਦੀ ਸੁੱਕੀ ਫਸਲ ਲੈ ਕੇ ਆਉਣ ਜਿਸਦੀ ਨਮੀ 12 ਫੀਸਦੀ ਤੋਂ ਵੱਧ ਨਾ ਹੋਵੇ ਤਾਂ ਜੋ ਮੰਡੀ ਵਿੱਚ ਫਸਲ ਦੀ ਖਰੀਦ ਅਤੇ ਚੁਕਾਈ ਸਮੇਂ ਸਿਰ ਹੋ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਜ਼ਿਲੇ ਦੇ ਮੰੂਗੀ ਦੀ ਫਸਲ ਬੀਜਣ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਟਾਈ ਤੋਂ ਪਹਿਲਾਂ ਕੋਈ ਵੀ ਸਪਰੇਅ ਨਾ ਕੀਤੀ ਜਾਵੇ ਕਿਉਂਕਿ ਸਪਰੇਅ ਕਰਨ ਨਾਲ ਦਾਣੇ ਉੱਤੇ ਵੀ ਅਸਰ ਪੈਂਦਾ ਹੈ ਅਤੇ ਫਸਲ ਦੀ ਗੁਣਵੱਤਾ ਖ਼ਰਾਬ ਹੋ ਸਕਦੀ ਹੈ।
ਤਸਵੀਰ :

LEAVE A REPLY

Please enter your comment!
Please enter your name here