*’ਮੇਰੀ ਦਸਤਾਰ ਮੇਰੀ ਸ਼ਾਨ’ ਪੰਜਾਬ ਦੇ ਨੌਜਵਾਨਾਂ ਨੂੰ ਸਿੱਖੀ ਵੱਲ ਵਾਪਸ ਜੋੜਨ ਲਈ ਸਾਡੇ ਯੂਥ ਅਕਾਲੀ ਦਲ ਦਾ ਸ਼ਾਨਦਾਰ ਉਪਰਾਲਾ: ਸੁਖਬੀਰ ਸਿੰਘ ਬਾਦਲ*

0
18

ਤਲਵੰਡੀ ਸਾਬੋ/ਮੁਹਾਲੀ, 6 ਜਨਵਰੀ: (ਸਾਰਾ ਯਹਾਂ/ਬਿਊਰੋ ਨਿਊਜ਼) ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਅੱਜ ਯੂਥ ਅਕਾਲੀ ਦਲ ਵੱਲੋਂ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ‘ਮੇਰੀ ਦਸਤਾਰ, ਮੇਰੀ ਸ਼ਾਨ’ ਮੁਹਿੰਮ ਤਹਿਤ ਦਸਤਾਰਾਂ ਦੇ ਲੰਗਰ ਦਾ ਸਫ਼ਲ ਆਯੋਜਨ ਕੀਤਾ ਗਿਆ।

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਦਿਆਂ ਸਿੱਖ ਕਦਰਾਂ-ਕੀਮਤਾਂ ਨੂੰ ਸੰਭਾਲਣ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਰਾਸਤ ਨੂੰ ਸਤਿਕਾਰ ਦੇਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਯੂਥ ਵਿੰਗ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ, “‘ਮੇਰੀ ਦਸਤਾਰ ਮੇਰੀ ਸ਼ਾਨ’ ਸਾਡੇ ਯੂਥ ਅਕਾਲੀ ਦਲ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਅਤੇ ਸਿੱਖੀ ਵਿੱਚ ਵਾਪਸ ਲਿਆਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਇੱਕ ਸ਼ਾਨਦਾਰ ਉਪਰਾਲਾ ਹੈ। ਦਸਤਾਰ ਸਾਡੇ ਸਿਰਾਂ ਦਾ ਪਵਿੱਤਰ ਤਾਜ ਹੈ ਜੋ ਗੁਰੂ ਸਾਹਿਬਾਨਾਂ ਨੇ ਸਾਨੂੰ ਸਾਰਿਆਂ ਨੂੰ ਬਖਸ਼ਿਆ ਹੈ ਅਤੇ ਇਹ ਸਾਡਾ ਫਰਜ਼ ਹੈ ਕਿ ਅਸੀਂ ਆਪਣੇ ਸੱਭਿਆਚਾਰ ਅਤੇ ਧਾਰਮਿਕ ਕਦਰਾਂ ਕੀਮਤਾਂ ਨੂੰ ਸੁਰੱਖਿਅਤ ਰੱਖੀਏ। ਦਸਤਾਰ ਦਾ ਅਨਮੋਲ ਤੋਹਫ਼ਾ ਸਾਨੂੰ ਸਾਡੇ ਗੁਰੂਆਂ ਦੁਆਰਾ ਅਨੇਕਾਂ ਸੰਘਰਸ਼ਾਂ ਤੋਂ ਬਾਅਦ ਦਿੱਤਾ ਗਿਆ ਸੀ ਅਤੇ ਇਸੇ ਲਈ ਮੈਂ ਸਾਡੀਆਂ ਸਿੱਖ ਪਰੰਪਰਾਵਾਂ ਨੂੰ ਸੁਰੱਖਿਅਤ ਰੱਖਣ ਲਈ ‘ਮੇਰੀ ਦਸਤਾਰ, ਮੇਰੀ ਸ਼ਾਨ’ ਵਰਗੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਾ ਹਾਂ, ਅਤੇ ਮੈਂ ਸਾਡੇ ਨੌਜਵਾਨਾਂ ਨੂੰ ਇਸ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਵੀ ਕਰਦਾ ਹਾਂ।”

ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ, “ਮੈਨੂੰ ਇਹ ਕਹਿੰਦੇ ਹੋਏ ਬਹੁਤ ਮਾਣ ਮਹਿਸੂਸ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਸਿਆਸੀ ਪਾਰਟੀ ਹੈ ਜੋ ਸਿੱਖੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਸਾਡੇ ਵਰਕਰ ਵੀ ਸਿੱਖ ਪੰਥ ਨੂੰ ਸਮਰਪਿਤ ਹਨ। ਇਹੀ ਕਾਰਨ ਹੈ ਕਿ ਸਾਡੇ ਯੂਥ ਵਿੰਗ ਨੇ ‘ਮੇਰੀ ਦਸਤਾਰ ਮੇਰੀ ਸ਼ਾਨ’ ਦੇ ਕਈ ਕੈਂਪਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ ਹੈ।”

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਕਮਲਦੀਪ ਸਿੰਘ ਅਤੇ ਹਸਰਤ ਸਿੰਘ ਕੁਲਾਰ ਦੇ ਯਤਨਾਂ ਸਦਕਾ ਅੱਜ ਇੱਥੇ ਸਿੱਖ ਸਵੈਮਾਣ ਅਤੇ ਵਿਰਸੇ ਦੇ ਪ੍ਰਤੀਕ ਸ੍ਰੀ ਦਮਦਮਾ ਸਾਹਿਬ ਵਿਖੇ ਸੈਂਕੜੇ ਸੰਗਤਾਂ ਦੇ ਦਸਤਾਰਾਂ ਸਜਾਈਆਂ ਗਈਆਂ।

“ਇਸ ਪਵਿੱਤਰ ਦਿਹਾੜੇ ‘ਤੇ, ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਰਾਸਤ ਦਾ ਸਨਮਾਨ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਖ਼ਾਲਸਾ ਪੰਥ ਅਤੇ ਸਿੱਖੀ ਪ੍ਰਦਾਨ ਕੀਤੀ, ਜਿਸ ਨੂੰ ਅਸੀਂ ਅੱਗੇ ਵਧਾਉਣ ਲਈ ਯਤਨਸ਼ੀਲ ਹਾਂ। ਸਾਡੀ ‘ਮੇਰੀ ਦਸਤਾਰ, ਮੇਰੀ ਸ਼ਾਨ’ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਆਪਣੀ ਸਿੱਖ ਵਿਰਾਸਤ ਅਤੇ ਸਿੱਖ ਕਦਰਾਂ ਕੀਮਤਾਂ ‘ਤੇ ਮਾਣ ਕਰਨ ਲਈ ਪ੍ਰੇਰਿਤ ਕਰਨਾ ਹੈ।” ਸਰਬਜੀਤ ਸਿੰਘ ਝਿੰਜਰ, ਯੂਥ ਪ੍ਰਧਾਨ ਨੇ ਕਿਹਾ।

ਝਿੰਝਰ ਨੇ ਅੱਗੇ ਦੱਸਿਆ ਕਿ, “ਅੱਜ ਤੱਕ ਪੰਜਾਬ ਵਿੱਚ ਕਈ ਥਾਵਾਂ ‘ਤੇ ਲਗਾਏ ਗਏ ‘ਦਸਤਾਰਾਂ ਦੇ ਲੰਗਰ’ ਰਾਹੀਂ 25,000 ਤੋਂ ਵੱਧ ਨੌਜਵਾਨਾਂ ਨੂੰ ਮੁਫ਼ਤ ਦਸਤਾਰਾਂ ਬੰਨ੍ਹੀਆਂ ਗਈਆਂ ਹਨ ਜੋਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਹੀ ਸੰਭਵ ਹੋ ਸਕਿਆ ਹੈ। ਇਹ ਗੁਰੂ ਸਾਹਿਬ ਦੇ ਬਖਸ਼ਿਸ਼ ਦਾ ਨਤੀਜਾ ਹੀ ਹੈ ਕਿ ਅਸੀਂ ਇਹ ਮੁਫਤ ਕੈਂਪ ਸਫਲਤਾਪੂਰਵਕ ਆਯੋਜਿਤ ਕਰਨ ਦੇ ਯੋਗ ਹੋਏ ਹਾਂ ਅਤੇ ਬਹੁਤ ਸਾਰੇ ਨੌਜਵਾਨਾਂ ਨੇ ਇਨ੍ਹਾਂ ਕੈਂਪਾਂ ਵਿੱਚ ਸਾਡੇ ਨਾਲ ਵਾਅਦਾ ਵੀ ਕੀਤਾ ਹੈ ਕਿ ਹੁਣ ਉਹ ਨਿਰੰਤਰ ਪੱਗਾਂ ਬੰਨ੍ਹਣਾ ਸ਼ੁਰੂ ਕਰਨਗੇ ਅਤੇ ਇਹ ਦਸਦਿਆਂ ਖੁਸ਼ੀ ਵੀ ਹੁੰਦੀ ਹੈ ਕਿ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਹਿਜਾ ਸਫਲਤਾਪੂਰਵਕ ਕੀਤਾ ਵੀ ਹੈ।”

ਬਠਿੰਡਾ ਦੀ ਰਹਿਣ ਵਾਲੀ ਮਨਜੀਤ ਕੌਰ ਜੋ ਕਿ ਆਪਣੇ ਪਰਿਵਾਰ ਸਮੇਤ ਦਮਦਮਾ ਸਾਹਿਬ ਨਤਮਸਤਕ ਹੋਣ ਆਏ ਸਨ ਨੇ ਕਿਹਾ ਕਿ, “ਮੈਂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੀ ਹਾਂ ਕਿ ਅੱਜ ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ ‘ਤੇ ਇਸ ਪਵਿੱਤਰ ਅਸਥਾਨ ‘ਤੇ ਆਪਣੇ ਪੁੱਤਰ ਦੀ ਦਸਤਾਰਬੰਦੀ ਕਰਵਾਈ ਹੈ। ਇਹ ਯੂਥ ਅਕਾਲੀ ਦਲ ਦੇ ਵੀਰਾਂ ਵੱਲੋਂ ਮੁਫ਼ਤ ਪੱਗਾਂ ਬੰਨ੍ਹਣ ਦਾ ਇਹ ਉਪਰਾਲਾ ਬਹੁਤ ਹੀ ਪ੍ਰੇਰਨਾਦਾਇਕ ਕਦਮ ਹੈ ਅਤੇ ਮੈਂ ਇਸ ਲਈ ਉਨ੍ਹਾਂ ਦਾ ਧੰਨਵਾਦ ਕਰਦੀ ਹਾਂ ਅਤੇ ਇਹ ਵੀ ਉਮੀਦ ਕਰਦੀ ਹਾਂ ਕਿ ਇਹ ਸਾਰੇ ਬੱਚੇ ਜਿਨ੍ਹਾਂ ਦੇ ਅੱਜ ਪੱਗਾਂ ਬੰਨ੍ਹੀਆਂ ਜਾ ਰਹੀਆਂ ਹਨ, ਹੁਣ ਉਹ ਹਮੇਸ਼ਾ ਪੱਗ ਬੰਨ੍ਹਣ ਦਾ ਪ੍ਰਣ ਲੈਣਗੇ।”

ਇਸ ਮੌਕੇ ਸਰਬਜੀਤ ਸਿੰਘ ਝਿੰਜਰ ਦੇ ਨਾਲ ਸਰਬਜੀਤ ਸਿੰਘ ਝਿੰਜਰ, ਰਵੀ ਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਤਲਵੰਡੀ ਸਾਬੋ  ਆਕਾਸ਼ਦੀਪ ਸਿੰਘ ਮਿੱਡੂ ਖੇੜਾ ਹਰਿੰਦਰ ਸਿੰਘ ਹਿੰਦਾ ਮਹਿਰਾਜ ਹਲਕਾ ਇੰਚਾਰਜ ਰਾਮਪੁਰਾ ਫੂਲ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਬਲਕਾਰ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਗੁਰਪ੍ਰੀਤ ਸਿੰਘ ਝੱਬਰ, ਗੁਰਪ੍ਰੀਤ ਸਿੰਘ ਚਹਿਲ, ਹਨੀਸ਼ ਬਾਂਸਲ, ਰਣਜੋਤ ਸਿੰਘ ਲੰਬੀ, ਚਿੱਤਵੀਰ ਸਿੰਘ ਜੀਰਾ, ਗੁਰਵਿੰਦਰ ਸਿੰਘ ਘੁਮਿਆਰਾ ਅਤੇ ਸਮੂਹ ਪਾਰਟੀ ਵਰਕਰ ਮੌਜੂਦ ਰਹੇ।

LEAVE A REPLY

Please enter your comment!
Please enter your name here