
ਬੁਢਲਾਡਾ 03,ਅਪ੍ਰੈਲ (ਸਾਰਾ ਯਹਾਂ /ਅਮਨ ਮਹਿਤਾ, ਅਮਿਤ ਜਿੰਦਲ): ਇੱਥੋ 5 ਕਿਲੋਮੀਟਰ ਦੀ ਦੂਰੀ ਤੇ ਮਾਤਾ ਸ਼ੀਤਲਾ ਦੇ ਮੇਲੇ ਵਿੱਚ ਟੈਟੂ ਬਣਵਾ ਰਹੇ ਨੌਜ਼ਵਾਨ ਦਾ ਤੇਜ਼ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰਨ ਦਾ ਸਮਾਚਾਰ ਮਿਿਲਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਨਾਨਕ ਸਿੰਘ(21) ਪੁੱਤਰ ਸੁਖਪਾਲ ਸਿੰਘ ਵਾਸੀ ਵਾਰਡ ਨੰਬਰ 6 ਬੁਢਲਾਡਾ ਕੁਲਾਣੇ ਦੇ ਮੇਲੇ ਤੇ ਇੱਕ ਦੁਕਾਨ ਤੋਂ ਟੈਟੂ ਬਣਵਾ ਰਿਹਾ ਸੀ ਕਿ ਪਿੱਛੋ ਆ ਕੇ ਤਿੰਨ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਚਾਕੂ ਮਾਰ ਕੇ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਜਿੱਥੋ ਉਸਨੂੰ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਲਿਆਦਾ ਗਿਆ ਅਤੇ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰਾਰ ਦੇ ਦਿੱਤਾ ਗਿਆ। ਐਸ ਐਚ ਓ ਸਿਟੀ ਸੁਰਜਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੁਖਪਾਲ ਸਿੰਘ ਦੇ ਬਿਆਨ ਤੇ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 302, 34 ਆਈ ਪੀ ਸੀ ਤਹਿਤ ਮਾਮਲਾ ਦਰਜ ਕਰਕੇ ਮੁਲਜਮਾ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਪੋਸਟ ਮਾਰਟਮ ਉਪਰੰਤ ਵਾਰਸਾਂ ਨੂੰ ਸੋਪ ਦਿੱਤੀ ਹੈ।
