
ਮਾਨਸਾ 27 ਜਨਵਰੀ (ਸਾਰਾ ਯਹਾਂ /ਮੁੱਖ ਸੰਪਾਦਕ) :ਗਣਤੰਤਰ ਦਿਵਸ ਮੌਕੇ ਮਾਨਸਾ ਪੁੱਜੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸਵ: ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੇ ਨਿਵਾਸ ਸਥਾਨ ਤੇ ਫੇਰੀ ਪਾਈ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸੀ ਆਗੂ ਗੁਰਪ੍ਰੀਤ ਕੌਰ ਗਾਗੋਵਾਲ ਅਤੇ ਮੈਂਬਰ ਜਿਲ੍ਹਾ ਪ੍ਰੀਸ਼ਦ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਕਾਂਗਰਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਰਕਾਰ ਤੋਂ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ। ਮੰਤਰੀ ਨੇ ਕਿਹਾ ਕਿ ਇਸ ਸਾਲ ਸਰਕਾਰ ਮਾਨਸਾ ਦੇ ਵਿਕਾਸ ਲਈ ਵਚਨਬੱਧ ਹੈ। ਇਸ ਸਾਲ ਦੌਰਾਨ ਮਾਨਸਾ ਤੋਂ ਇਲਾਵਾ ਸਮੁੱਚੇ ਪੰਜਾਬ ਵਿੱਚ ਵਿਕਾਸ ਦੀਆਂ ਨਵੀਆਂ ਲੀਹਾਂ ਪਾਈਆਂ ਜਾਣਗੀਆਂ। ਸਰਕਾਰ ਵੱਲੋਂ ਬੇਰੁਜਗਾਰਾਂ ਨੂੰ ਇਸ ਸਾਲ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੀ ਨਵੇ ਅਧਿਆਪਕਾਂ ਦੀਆਂ ਭਰਤੀਆਂ ਕੀਤੀਆਂ ਜਾਣਗੀਆਂ।

ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਕੁਲਵੰਤ ਰਾਏ ਬਰੇਟਾ, ਸੀਨੀਅਰੀ ਕਾਂਗਰਸੀ ਆਗੂ ਸੁਖਦਰਸ਼ਨ ਸਿੰਘ ਖਾਰਾ, ਸਾਬਕਾ ਨਗਰ ਕੋਂਸਲ ਮਾਨਸਾ ਦੇ ਪ੍ਰਧਾਨ ਮਨਜੀਤ ਸਿੰਘ ਰਾਣਾ, ਕਾਂਗਰਸੀ ਆਗੂ ਸੁਰੇਸ਼ ਨੰਦਗੜ੍ਹੀਆ, ਪੰਜਾਬ ਕਾਂਗਰਸ ਕਮੇਟੀ ਦੇ ਸਕੱਤਰ ਪ੍ਰਿਤਪਾਲ ਸਿੰਘ ਡਾਲੀ, ਸਿਮਰਨਜੀਤ ਸਿੰਘ ਮਾਨਸ਼ਾਹੀਆ, ਰਾਘਵ ਸਿੰਗਲਾ, ਹਰਮੇਲ ਸਿੰਘ ਨੰਬਰਦਾਰ ਖੋਖਰ, ਨਗਰ ਕੋਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਮਨਦੀਪ ਗੋਰਾ, ਸਰਪੰਚ ਗੁਰਜੰਟ ਸਿੰਘ ਕੋਟੜਾ, ਸਰਪੰਚ ਜਗਦੀਪ ਸਿੰਘ ਬੁਰਜ ਢਿੱਲਵਾਂ, ਸਰਪੰਚ ਜਗਸੀਰ ਸਿੰਘ ਬਰਨਾਲਾ, ਪਵਨ ਕੁਮਾਰ, ਗੋਗਾ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
ਫੋਟੋ: ਗਾਗੋਵਾਲ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਦੀਆਂ ਮੁਸ਼ਕਿਲ਼ਾਂ ਸੁਣਦੇ ਹੋਏ ਮੰਤਰੀ।
